Home / Punjabi News / ਤਾਮਿਲਨਾਡੂ ਦੇ ਤਟ ਨਾਲ ਟਕਰਾਇਆ ਚੱਕਰਵਾਤੀ ਤੂਫਾਨ ‘ਗਾਜ਼ਾ’

ਤਾਮਿਲਨਾਡੂ ਦੇ ਤਟ ਨਾਲ ਟਕਰਾਇਆ ਚੱਕਰਵਾਤੀ ਤੂਫਾਨ ‘ਗਾਜ਼ਾ’

23 ਵਿਅਕਤੀਆਂ ਦੀ ਮੌਤ, 81 ਹਜ਼ਾਰ ਵਿਅਕਤੀਆਂ ਨੂੰ ਰਾਹਤ ਕੈਂਪਾਂ ‘ਚ ਭੇਜਿਆ
ਚੇਨਈ : ਚੱਕਰਵਾਤੀ ਤੂਫਾਨ ‘ਗਾਜ਼ਾ’ ਲੰਘੀ ਰਾਤ ਤਾਮਿਲਨਾਡੂ ਦੇ ਨਾਗਪਟਨਮ ਦੇ ਤਟ ਨਾਲ ਟਕਰਾ ਗਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਇਸ ਸਮੇਂ ਤੂਫਾਨੀ ਹਵਾਵਾਂ ਦੀ ਰਫਤਾਰ 120 ਕਿਲੋਮੀਟਰ ਪ੍ਰਤੀ ਘੰਟਾ ਸੀ। ਗਾਜਾ ਦੇ ਅਸਰ ਨਾਲ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਮੁੱਖ ਮੰਤਰੀ ਪਲਾਨੀਸਾਮੀ ਨੇ ਦੱਸਿਆ ਕਿ ਇਸ ਤੂਫਾਨ ਕਾਰਨ 23 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 81 ਹਜ਼ਾਰ ਵਿਅਕਤੀਆਂ ਨੂੰ ਰਾਹਤ ਕੈਂਪਾਂ ਵਿਚ ਭੇਜ ਦਿੱਤਾ ਗਿਆ ਹੈ। ਤੇਜ਼ ਹਵਾਵਾਂ ਅਤੇ ਮੀਂਹ ਕਰਕੇ ਬਿਜਲੀ ਦੇ ਖੰਭੇ ਅਤੇ ਦਰੱਖਤ ਜੜ੍ਹਾਂ ਤੋਂ ਉਖੜ ਗਏ। ਕਈ ਇਲਾਕਿਆਂ ਵਿਚ ਬਿਜਲੀ ਪੂਰੀ ਤਰ੍ਹਾਂ ਨਾਲ ਬੰਦ ਹੋ ਗਈ ਹੈ।

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …