ਨਵੀਂ ਦਿੱਲੀ : ਰਾਮ ਜਨਮ ਭੂਮੀ-ਬਾਬਰੀ ਮਸਜਿਦ ਮਾਮਲੇ ਵਿਚ ਦਾਇਰ ਅਪੀਲਾਂ ‘ਤੇ ਅੱਜ ਸੁਪਰੀਮ ਕੋਰਟ ਵਿਚ ਸੁਣਾਈ ਟਲ ਗਈ। ਇਸ ਮਾਮਲੇ ‘ਤੇ ਹੁਣ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਚੀਫ ਜਸਟਿਸ ਰੰਜਨ ਗੰਗੋਈ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਦੀ ਤਰੀਕ ਮਹਿਜ਼ 30 ਸਕਿੰਟਾਂ ਵਿਚ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣੇ ਬਗੈਰ ਹੀ ਅੱਗੇ ਵਧਾ ਦਿੱਤੀ।
ਲੋਕ ਸਭਾ ਚੋਣਾਂ ਨੇੜੇ ਹੋਣ ਕਰਕੇ ਰਾਮ ਮੰਦਰ ਮਾਮਲੇ ‘ਤੇ ਰਾਜਨੀਤੀ ਵੀ ਗਰਮਾ ਰਹੀ ਹੈ। ਕੇਂਦਰ ਵਿਚ ਐਨ.ਡੀ.ਏ. ਦੀ ਸਹਿਯੋਗੀ ਸ਼ਿਵ ਸੈਨਾ ਨੇ ਕਿਹਾ ਕਿ ਜੇਕਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੰਦਰ ਨਹੀਂ ਬਣਿਆ ਤਾਂ ਇਹ ਜਨਤਾ ਨਾਲ ਧੋਖਾ ਹੋਵੇਗਾ। ਉਧਰ ਦੂਜੇ ਪਾਸੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਆਉਂਦੀਆਂ ਲੋਕ ਸਭਾ ਚੋਣਾਂ ਰਾਮ ਮੰਦਰ ਦੇ ਮੁੱਦੇ ‘ਤੇ ਨਹੀਂ ਲੜਾਂਗੇ।
Check Also
ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਇਸ ਵੱਡੇ ਅਫ਼ਸਰ ਦਾ ਅਚਾਨਕ ਹੋਇਆ ਤਬਾਦਲਾ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…
Punjab News: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਹੁਣ …
Asian Tribune Your Multilingual Newspaper covering World and local news News