Home / Punjabi News / ਫੂਲਕਾ ਦੇ ਬਿਆਨ ‘ਤੇ ਐੱਸ. ਜੀ. ਪੀ. ਸੀ. ਪ੍ਰਧਾਨ ਦਾ ਪਲਟਵਾਰ

ਫੂਲਕਾ ਦੇ ਬਿਆਨ ‘ਤੇ ਐੱਸ. ਜੀ. ਪੀ. ਸੀ. ਪ੍ਰਧਾਨ ਦਾ ਪਲਟਵਾਰ

ਲੁਧਿਆਣਾ : ਦਾਖਾ ਤੋਂ ਵਿਧਾਇਕ ਐੱਚ. ਐੱਸ. ਫੂਲਕਾ ਵਲੋਂ ਐੱਸ. ਜੀ. ਪੀ. ਸੀ. ਬਾਰੇ ਦਿੱਤੇ ਬਿਆਨ ‘ਤੇ ਐੱਸ. ਜੀ. ਪੀ. ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਲਟਵਾਰ ਕੀਤਾ ਹੈ। ਲੌਂਗੋਵਾਲ ਦਾ ਕਹਿਣਾ ਹੈ ਕਿ ਫੂਲਕਾ ਕਦੇ ਅਸਤੀਫਾ ਦਿੰਦੇ ਹਨ ਤੇ ਕਦੇ ਬਿਆਨਬਾਜ਼ੀ ਕਰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਐਸ. ਜੀ. ਪੀ. ਸੀ. ਪੂਰੀ ਤਰ੍ਹਾਂ ਆਜ਼ਾਦ ਤੌਰ ‘ਤੇ ਕੰਮ ਕਰ ਰਹੀ ਹੈ ਅਤੇ ਇਸ ‘ਚ ਕਿਸੇ ਵੀ ਸਿਆਸੀ ਪਾਰਟੀ ਦੀ ਕੋਈ ਦਖਲ-ਅੰਦਾਜ਼ੀ ਨਹੀਂ ਹੈ। ਉਨ੍ਹਾਂ ਫੂਲਕਾ ‘ਤੇ ਵਰ੍ਹਦਿਆਂ ਕਿਹਾ ਕਿ ਫੂਲਕਾ ਨੂੰ ਇਸ ਗੱਲ ਦਾ ਗਿਆਨ ਨਹੀਂ ਹੈ ਕਿ ਐੱਸ. ਜੀ. ਪੀ. ਸੀ. ਦੀ ਚੋਣ ਸੰਗਤ ਕਰਦੀ ਹੈ। ਉਨ੍ਹਾਂ ਐੱਸ. ਜੀ. ਪੀ. ਸੀ. ਦੀਆਂ ਚੋਣਾਂ ਬਾਰੇ ਬੋਲਦਿਆਂ ਕਿਹਾ ਕਿ ਇਹ ਚੋਣਾਂ ਚੋਣ ਕਮਿਸ਼ਨ ਵਲੋਂ ਹੀ ਕਰਵਾਈਆਂ ਜਾਣਗੀਆਂ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਐੱਚ. ਐੱਸ. ਫੂਲਕਾ ਨੇ ਮੀਡੀਆ ਅੱਗੇ ਬਿਆਨ ਦਿੰਦਿਆਂ ਕਿਹਾ ਸੀ ਕਿ ਉਹ ਪੰਜਾਬ ‘ਚ ਨਸ਼ਿਆਂ ਨੂੰ ਦੂਰ ਕਰਨ ਅਤੇ ਐੱਸ. ਜੀ. ਪੀ. ਸੀ. ਨੂੰ ਸਿਆਸੀ ਦਖਲ-ਅੰਦਾਜ਼ੀ ਤੋਂ ਮੁਕਤ ਕਰਾਉਣ ਲਈ ਇਕ ਸੰਗਠਨ ਬਣਾਉਣਗੇ, ਜਿਸ ਦਾ ਜਵਾਬ ਐੱਸ. ਜੀ. ਪੀ. ਸੀ. ਪ੍ਰਧਾਨ ਲੌਂਗੋਵਾਲ ਵਲੋਂ ਦਿੰਦਿਆਂ ਕਿਹਾ ਗਿਆ ਹੈ ਕਿ ਐੱਸ. ਜੀ. ਪੀ. ਸੀ. ਪੂਰੀ ਤਰ੍ਹਾਂ ਆਜ਼ਾਦ ਹੈ ਅਤੇ ਆਪਣੇ ਹਿਸਾਬ ਨਾਲ ਕੰਮ ਕਰਦੀ ਹੈ।

Check Also

Top 10 Punjabi News Headlines and Trends from 22 June 2026

NEET ਦੀ ਮੁੜ ਪ੍ਰੀਖਿਆ ਵਿੱਚ ਧੋਖਾਧੜੀ ‘ਤੇ NTA ਨੇ ਸ਼ਿਕੰਜਾ ਕੱਸਿਆ, ਅਭਿਸ਼ੇਕ ਸਿੰਘ ਨੇ ਕਿਹਾ …