Home / Punjabi News / ਪੰਜਾਬ ਵਿਧਾਨ ਸਭਾ ਵੱਲੋਂ ਖਹਿਰਾ ਨੂੰ ਨੋਟਿਸ ਜਾਰੀ

ਪੰਜਾਬ ਵਿਧਾਨ ਸਭਾ ਵੱਲੋਂ ਖਹਿਰਾ ਨੂੰ ਨੋਟਿਸ ਜਾਰੀ

ਚੰਡੀਗੜ, : ਪੰਜਾਬ ਵਿਧਾਨ ਸਭਾ ਵੱਲੋਂ ਅੱਜ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਭਾਰਤ ਦੇ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਦਿੱਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਹਰਸਿਮਰਨ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਮੇਤਲਾ, ਭੁੱਲਥ, ਜ਼ਿਲ•ਾ ਕਪੂਰਥਲਾ ਅਤੇ ਹਰਪਾਲ ਸਿੰਘ ਚੀਮਾ, ਵਿਧਾਇਕ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਨੇ ਕ੍ਰਮਵਾਰ 10 ਜਨਵਰੀ, 2019 ਅਤੇ 16 ਜਨਵਰੀ, 2019 ਨੂੰ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਖਹਿਰਾ ਦੀ ਵਿਧਾਇਕੀ ਰੱਦ ਕਰਨ ਸਬੰਧੀ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ ਸੀ।
ਉਨ•ਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਹਦਾਇਤ ਅਨੁਸਾਰ ਖਹਿਰਾ ਨੂੰ ਜਵਾਬ ਦੇਣ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਅਤੇ ਪੁੱਛਿਆ ਗਿਆ ਹੈ ਕਿ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਉਸ ਵਿਰੁੱਧ ਕਾਰਵਾਈ ਕਿਉਂ ਨਾ ਆਰੰਭੀ ਜਾਵੇ।
ਬੁਲਾਰੇ ਨੇ ਦੱਸਿਆ ਕਿ ਜੇਕਰ ਦਿੱਤੇ ਗਏ ਸਮੇਂ ਵਿਚ ਖਹਿਰਾ ਵੱਲੋਂ ਕੋਈ ਜਵਾਬ ਨਾ ਦਿੱਤਾ ਗਿਆ ਤਾਂ ਇਹ ਸਮਝਿਆ ਜਾਵੇਗਾ ਕਿ ਉਹ ਇਸ ਮਾਮਲੇ ਵਿਚ ਕੁਝ ਨਹੀਂ ਕਹਿਣਾ ਚਾਹੁੰਦੇ।

Check Also

ਨਰਿੰਦਰ ਮੋਦੀ ਵੱਲੋਂ ਬਜਟ 2024 ਲਈ ਉੱਘੇ ਅਰਥਸ਼ਾਸਤਰੀਆਂ ਨਾਲ ਮੁਲਾਕਾਤ

ਨਵੀਂ ਦਿੱਲੀ, 11 ਜੁਲਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਬਜਟ 2024 ਦੇ ਮੱਦਦੇਨਜ਼ਰ ਉੱਘੇ …