Home / Punjabi News / 200 ਝੁੱਗੀਆਂ ਸੜ ਕੇ ਸੁਆਹ, ਬੱਚੇ ਦੀ ਮੌਤ, 3 ਲਾਪਤਾ

200 ਝੁੱਗੀਆਂ ਸੜ ਕੇ ਸੁਆਹ, ਬੱਚੇ ਦੀ ਮੌਤ, 3 ਲਾਪਤਾ

ਗੁਰੂਗ੍ਰਾਮ— ਇੱਥੋਂ ਦੇ ਨਾਥੁਪੁਰ ‘ਚ ਝੁੱਗੀਆਂ ‘ਚ ਅੱਗ ਲੱਗਣ ਨਾਲ ਵੱਡਾ ਹਾਦਸਾ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਜਿਸ ‘ਚ ਕਰੀਬ 200 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਬਚਾਅ ਕੰਮ ਲਈ ਫਾਇਰ ਬ੍ਰਿਗੇਡ ਦੀਆਂ ਅੱਧਾ ਦਰਜਨ ਗੱਡੀਆਂ ਮੌਕੇ ‘ਤੇ ਪੁੱਜੀਆਂ।
ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਹਾਦਸੇ ‘ਚ ਇਕ 7 ਮਹੀਨੇ ਦੇ ਬੱਚੇ ਦੀ ਮੌਤ ਹੋ ਗਈ ਹੈ ਅਤੇ 3 ਹੋਰ ਲੋਕ ਲਾਪਤਾ ਦੱਸੇ ਜਾ ਰਹੇ ਹਨ। ਫਿਲਹਾਲ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Check Also

Punjab News : ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਵਾਉਣ ਗਏ ਪੁੱਤ ਨੂੰ ਮਿਲਿਆ ਖ਼ੁਦ ਦਾ ਹੀ Death Certificate , ਪਰਿਵਾਰ ਹੈਰਾਨ

Fatehgarh Sahib News : ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਅੰਬੇ ਮਾਜਰਾ ਤੋਂ ਸਰਕਾਰੀ ਰਿਕਾਰਡ ‘ਚ …