Home / Punjabi News / ਐੱਸ. ਜੀ. ਪੀ. ਸੀ. ਵਲੋਂ ’84 ਸਿੱਖ ਕਤਲੇਆਮ ਦੇ ਗਵਾਹ ਸਨਮਾਨਤ

ਐੱਸ. ਜੀ. ਪੀ. ਸੀ. ਵਲੋਂ ’84 ਸਿੱਖ ਕਤਲੇਆਮ ਦੇ ਗਵਾਹ ਸਨਮਾਨਤ

ਐੱਸ. ਜੀ. ਪੀ. ਸੀ. ਵਲੋਂ ’84 ਸਿੱਖ ਕਤਲੇਆਮ ਦੇ ਗਵਾਹ ਸਨਮਾਨਤ

ਅੰਮ੍ਰਿਤਸਰ : 26 ਜਨਵਰੀ ਗਣਤੰਤਰ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਸਿੱਖ ਕਤਲੇਆਮ ਦੇ ਕੇਸ ‘ਚ ਮੁੱਖ ਗਵਾਹਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਲ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ, ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੀ ਮੌਜੂਦ ਸਨ। ਦੱਸ ਦੇਈਏ ਕੇ 1984 ਦੰਗਾਂ ਪੀੜਤਾਂ ਲਈ ਕੇਸ ਲੜ ਰਹੇ ਮੁੱਖ ਵਕੀਲ ਐੱਚ. ਐੱਸ. ਫੂਲਕਾ ਇਸ ਸਮਾਰੋਹ ‘ਚ ਸ਼ਾਮਿਲ ਨਹੀਂ ਹੋਏ।
ਮੀਡੀਆ ਨਾਲ ਗੱਲਬਾਤ ਕਰਦਿਆਂ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕੇ ਬੜੀ ਦਲੇਰੀ ਦੇ ਨਾਲ ਗਵਾਹਾਂ ਵੱਲੋਂ ਗਵਾਹੀਆਂ ਦਿੱਤੀਆਂ ਗਈਆਂ ਹਨ, ਜਿਸ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਰਾਜੀਵ ਗਾਂਧੀ ਨੂੰ ਮਿਲੇ ਭਾਰਤ ਰਤਨ ‘ਤੇ ਵੀ ਉਨ੍ਹਾਂ ਵਿਰੋਧ ਕੀਤਾ ਹੈ। ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਰਜੀਵ ਗਾਂਧੀ ਨੂੰ ਮਿਲੇ ਭਾਰਤ ਰਤਨ ਦਾ ਵਿਰੋਧ ਕੀਤਾ ਹੈ। ਇਸ ਦੌਰਾਨ ਸਿੱਖ ਕਤਲੇਆਮ ਦੀ ਅਹਿਮ ਗਵਾਹ ਜਗਦੀਸ਼ ਕੌਰ ਨੂੰ ਵੀ ਸਨਮਾਨਤ ਕੀਤਾ ਗਿਆ।

Check Also

ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦਾ ਸਾਂਝਾ ਅਪਰੇਸ਼ਨ: 3450 ਲਿਟਰ ਇਥਨੋਲ ਬਰਾਮਦ ਤੇ 3 ਕਾਬੂ

ਗੁਰਦੀਪ ਸਿੰਘ ਲਾਲੀ ਸੰਗਰੂਰ, 27 ਅਪਰੈਲ ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਅਪਰੇਸ਼ਨ …