Home / Punjabi News / ਦਿੱਲੀ ਹਾਈ ਕੋਰਟ ਵਲੋਂ ਵੀਰਭੱਦਰ ਨੂੰ ਝਟਕਾ

ਦਿੱਲੀ ਹਾਈ ਕੋਰਟ ਵਲੋਂ ਵੀਰਭੱਦਰ ਨੂੰ ਝਟਕਾ

ਦਿੱਲੀ ਹਾਈ ਕੋਰਟ ਵਲੋਂ ਵੀਰਭੱਦਰ ਨੂੰ ਝਟਕਾ

ਨਵੀਂ ਦਿੱਲੀ/ਹਿਮਾਚਲ ਪ੍ਰਦੇਸ਼— ਦਿੱਲੀ ਹਾਈ ਕੋਰਟ ਨੇ ਆਮਦਨ ਤੋਂ ਵਧ ਸੰਪਤੀ ਰੱਖਣ ਦੇ ਮਾਮਲੇ ‘ਚ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਖਿਲਾਫ ਹੇਠਲੀ ਅਦਾਲਤ ਦੇ ਆਦੇਸ਼ ‘ਤੇ ਰੋਕ ਲਗਾਉਣ ਤੋਂ ਬੁੱਧਵਾਰ ਨੂੰ ਇਨਕਾਰ ਕਰ ਦਿੱਤਾ। ਉਨ੍ਹਾਂ ‘ਤੇ 10 ਕਰੋੜ ਰੁਪਏ ਤੋਂ ਵਧ ਦੀ ਸੰਪਤੀ ਰੱਖਣ ਦਾ ਦੋਸ਼ ਹੈ। ਜਸਟਿਸ ਸੁਨੀਲ ਗੌਰ ਨੇ ਸਿੰਘ ਦੇ ਖਿਲਾਫ ਦੋਸ਼ ਤੈਅ ਕਰਨ ਦੇ ਹੇਠਲੀ ਅਦਾਲਤ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ‘ਤੇ ਸੀ.ਬੀ.ਆਈ. ਦਾ ਜਵਾਬ ਮੰਗਿਆ।
ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ‘ਤੇ ਅਗਲੀ ਸੁਣਵਾਈ ਲਈ 16 ਅਪ੍ਰੈਲ ਦੀ ਤਾਰੀਕ ਤੈਅ ਕਰ ਦਿੱਤੀ। ਜ਼ਿਕਰਯੋਗ ਹੈ ਕਿ 82 ਸਾਲਾ ਕਾਂਗਰਸ ਨੇਤਾ ਅਤੇ ਉਨ੍ਹਾਂ ਦੀ ਪਤਨੀ ਨੇ ਹੇਠਲੀ ਅਦਾਲਤ ਦੇ 10 ਦਸੰਬਰ 2018 ਦੇ ਉਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ, ਜਿਸ ‘ਚ ਸੀ.ਬੀ.ਆਈ. ਵਲੋਂ ਦਰਜ ਮਾਮਲੇ ‘ਚ ਉਨ੍ਹਾਂ ਦੇ ਅਤੇ 7 ਹੋਰਾਂ ਦੇ ਖਿਲਾਫ ਦੋਸ਼ ਤੈਅ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Check Also

ਮਾਨਸਾ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ‘ਆਪ’ ’ਚ ਸ਼ਾਮਲ

ਜੋਗਿੰਦਰ ਸਿੰਘ ਮਾਨ ਮਾਨਸਾ, 6 ਮਈ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ …