6.25 ਲੱਖ ਮੁਲਾਜ਼ਮਾਂ ਤੇ ਪੈਨਸ਼ਰਾਂ ਨੂੰ ਪਹੁੰਚੇਗਾ ਲਾਭ
ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਫਰਵਰੀ, 2019 ਤੋਂ 6 ਫੀਸਦੀ ਮਹਿੰਗਾਈ ਭੱਤੇ ਦਾ ਐਲਾਨ ਕੀਤਾ ਹੈ।
ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਸ ਮੁੱਦੇ ‘ਤੇ ਗੈਰ-ਰਸਮੀ ਗੱਲਬਾਤ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਫੈਸਲੇ ਦਾ ਐਲਾਨ ਕੀਤਾ ਜਿਸ ਨਾਲ ਸੂਬੇ ਦੇ 3.25 ਲੱਖ ਮੁਲਾਜ਼ਮਾਂ ਅਤੇ 3 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ‘ਤੇ ਸਾਲਾਨਾ 720 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ।
ਵਿੱਤੀ ਤੰਗੀ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦੀ ਅਹਿਮ ਕੜੀ ਹਨ ਜਿਸ ਕਰਕੇ ਉਨ•ਾਂ ਦੇ ਹਿੱਤ ਸੁਰੱਖਿਅਤ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ।
Home / Punjabi News / ਪੰਜਾਬ ਮੰਤਰੀ ਮੰਡਲ ਵਲੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 6 ਫੀਸਦੀ ਮਹਿੰਗਈ ਭੱਤਾ ਦੇਣ ਦਾ ਐਲਾਨ
Check Also
Raja Warring ਦੀ SC ਕਮਿਸ਼ਨ ਨੂੰ ਚੁਣੌਤੀ ,ਕਿਹਾ – ਮੈਂ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਵਾਂਗਾ ,ਜੋ ਕਰਨਾ ਹੈ ਕਰ ਲਓ | Raja Warring challenges SC commission, says
Punjab News : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ …
Asian Tribune Your Multilingual Newspaper covering World and local news News