ਸਾਧਾਰਣ ਬੱਸ ਤੋਂ ਵੋਲਵੋ ਬੱਸ ਤੱਕ 8 ਪੈਸੇ ਤੋਂ 16 ਪੈਸੇ ਪ੍ਰਤੀ ਕਿਲੋਮੀਟਰ ਕਿਰਾਇਆ ਘਟਾਇਆ: ਅਰੁਨਾ ਚੌਧਰੀ
ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਬੱਸਾਂ ਵਿੱਚ ਸਫਰ ਕਰਨ ਵਾਲੀਆਂ ਨੂੰ ਵੱਡੀ ਰਾਹਤ ਦਿੰਦਿਆਂ ਬੱਸ ਕਿਰਾਇਆ 8 ਪੈਸੇ ਪ੍ਰਤੀ ਕਿਲੋਮੀਟਰ ਤੋਂ ਲੈ ਕੇ 16 ਪੈਸੇ ਪ੍ਰਤੀ ਕਿਲੋਮੀਟਰ ਤੱਕ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ।
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆ ਸੂਬੇ ਦੀ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਸਾਧਾਰਣ ਬੱਸ ਤੋਂ ਵੋਲਵੋ ਬੱਸ ਤੱਕ 8 ਪੈਸੇ ਪ੍ਰਤੀ ਕਿਲੋਮੀਟਰ ਤੋਂ ਲੈ ਕੇ 16 ਪੈਸੇ ਪ੍ਰਤੀ ਕਿਲੋਮੀਟਰ ਕਿਰਾਇਆ ਘਟਾਇਆ ਗਿਆ ਜਿਸ ਸੰਬੰਧੀ ਟਰਾਂਸਪੋਰਟ ਵਿਭਾਗ ਵੱਲੋਂ ਬਾਕਾਇਦਾ ਨੋਟੀਫਿਕੇਸਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ।
ਟਰਾਂਸਪੋਰਟ ਮੰਤਰੀ ਸ੍ਰੀਮਤੀ ਚੌਧਰੀ ਨੇ ਅੱਗੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਧਾਰਣ ਬੱਸ ਦਾ ਕਿਰਾਇਆ ਪ੍ਰਤੀ ਸਵਾਰੀ 8 ਪੈਸੇ ਘਟਾਉਂਦਿਆ 117 ਪੈਸੇ ਤੋਂ 109 ਪੈਸੇ ਪ੍ਰਤੀ ਕਿਲੋਮੀਟਰ ਕੀਤਾ ਗਿਆ ਹੈ। ਇਸੇ ਤਰ੍ਹਾਂ ਸਾਧਾਰਣ ਐਚ.ਵੀ.ਏ.ਸੀ. ਬੱਸ ਦਾ ਕਿਰਾਇਆ 9.60 ਪੈਸੇ ਘਟਾਉਂਦਿਆ 140.40 ਪੈਸੇ ਤੋਂ 130.80 ਪੈਸੇ ਪ੍ਰਤੀ ਕਿਲੋਮੀਟਰ, ਇੰਟੈਗਰਲ ਕੋਚ ਦਾ ਕਿਰਾਇਆ 14.40 ਪੈਸੇ ਘਟਾਉਂਦਿਆ 210.60 ਪੈਸੇ ਤੋਂ 196.20 ਪੈਸੇ ਪ੍ਰਤੀ ਕਿਲੋਮੀਟਰ ਅਤੇ ਸੁਪਰ ਇੰਟੈਗਰਲ ਕੋਚ ਦਾ ਕਿਰਾਇਆ 16 ਪੈਸੇ ਘਟਾਉਂਦਿਆ 234 ਪੈਸੇ ਤੋਂ 218 ਪੈਸੇ ਪ੍ਰਤੀ ਕਿਲੋਮੀਟਰ ਕੀਤਾ ਗਿਆ ਹੈ।
Check Also
ਮਲੇਸ਼ੀਆ ‘ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ
Ludhiana Mehreen Kaur: ਧੀਆਂ ਕਿਸੇ ਨਾਲੋਂ ਘੱਟ ਨਹੀਂ ਹੁੰਦੀਆਂ, ਇਸ ਗੱਲ ਨੂੰ ਲੁਧਿਆਣਾ ਦੀ ਪੌਣੇ …
Asian Tribune Your Multilingual Newspaper covering World and local news News