ਅਮਨ ਅਰੋੜਾ ਦੇ ਅਣਸਟਾਰਡ ਸਵਾਲ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ (ਆਪ) ਵਿਧਾਇਕ ਅਮਨ ਅਰੋੜਾ ਵੱਲੋਂ ਪੁੱਛੇ ਗਏ ਬਿਨਾਂ ਨਿਸ਼ਾਨ ਵਾਲੇ (ਅਣਸਟਾਰਡ) ਸਵਾਲ ਦਾ ਜਵਾਬ ਦਿੰਦੇ ਹੋਏ ਦੱਸਿਆ ਕਿ ਅਧੀਨ ਚੋਣ ਸੇਵਾਵਾਂ (ਐਸ.ਐਸ.ਐਸ.) ਬੋਰਡ ਪੰਜਾਬ ਵੱਲੋਂ 2016 ‘ਚ 1883 ਕਲਰਕਾਂ ਦੀਆਂ ਕੱਢੀਆਂ ਗਈਆਂ ਅਸਾਮੀਆਂ ਲਈ 4279 ਉਮੀਦਵਾਰ ਲਿਖਤੀ ਅਤੇ ਟਾਈਪਿੰਗ ਟੈੱਸਟ ‘ਚ ਪਾਸ ਹੋਏ ਸਨ। ਮੁੱਖ ਮੰਤਰੀ ਨੇ ਦੱਸਿਆ ਕਿ ਯੋਗ 1883 ਉਮੀਦਵਾਰਾਂ ਦੀ ਸੂਚੀ ਅਪ੍ਰੈਲ 2019 ‘ਚ ਬੋਰਡ ਦੀ ਵੈੱਬਸਾਈਟ ‘ਤੇ ਅੱਪਲੋਡ ਕਰ ਦਿੱਤੀ ਜਾਵੇਗੀ। ਉਸ ਉਪਰੰਤ ਸੰਬੰਧਿਤ ਵਿਭਾਗਾਂ ਵੱਲੋਂ ਕਾਰਜ ਵਿਧੀ ਅਤੇ ਨਿਯਮਾਂ ਮੁਤਾਬਿਕ ਲੋੜੀਂਦੀ ਕਾਰਵਾਈ ਕਰਦੇ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਅਮਨ ਅਰੋੜਾ ਦੇ ਸਵਾਲ ‘ਤੇ ਮੁੱਖ ਮੰਤਰੀ ਨੇ ਸਪਸ਼ਟ ਕਰ ਦਿੱਤਾ ਕਿ ਕਲਰਕਾਂ ਦੀਆਂ ਇਸ਼ਤਿਹਾਰ ਵਿਚ ਦਿੱਤੀਆਂ ਅਸਾਮੀਆਂ ਨੂੰ ਵਧਾਉਣ ਦਾ ਕੋਈ ਪ੍ਰਸਤਾਵ ਸਰਕਾਰ ਦੇ ਵਿਚਾਰ ਅਧੀਨ ਨਹੀਂ।
Check Also
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ
Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …
Asian Tribune Your Multilingual Newspaper covering World and local news News