ਤਲਵੰਡੀ ਸਾਬੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਦਮਦਮਾ ਸਾਹਿਬ ਪੁੱਜੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਸਹਿਯੋਗੀ ਧਿਰਾਂ ਨਾਲ ਮਿਲ ਕੇ 13 ਲੋਕ ਸਭਾ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰਨ ਸਬੰਧੀ ਦਿੱਤੇ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਤਾਂ ਸ਼ੁਰੂ ਤੋਂ ਹੀ ਕਹਿੰਦੇ ਸੀ ਕਿ ਬਰਗਾੜੀ ਮੋਰਚੇ ਦੇ ਆਗੂਆਂ ਨੂੰ ਧਰਮ ਨਾਲੋਂ ਜ਼ਿਆਦਾ ਸਿਆਸਤ ਦਾ ਫਿਕਰ ਹੈ ਤੇ ਹੁਣ ਉਨ੍ਹਾਂ ਦਾ ਕੁਰਸੀ ਮੋਹ ਸਾਹਮਣੇ ਆ ਹੀ ਗਿਆ ਹੈ।
ਇਸ ਦੌਰਾਨ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਕੋਟਕਪੂਰਾ ਤੇ ਬਹਿਬਲ ਕਲਾਂ ਘਟਨਾਵਾਂ ਦੀ ਜਾਂਚ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਕੋਲੋਂ ਕਰਾਉਣ ਦੀ ਕੀਤੀ ਮੰਗ ‘ਤੇ ਬੋਲਦੇ ਹੋਏ ਕਿਹਾ ਕਿ ਅਸੀਂ ਤਾਂ ਪਹਿਲਾਂ ਤੋਂ ਹੀ ਇਹ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਏ ਜਾਣ ਦੀ ਮੰਗ ਕਰ ਰਹੇ ਹਾਂ। ਇਸ ਉਪਰੰਤ ਜਦੋਂ ਉਨ੍ਹਾਂ ਕੋਲੋਂ ਸ਼੍ਰੋਮਣੀ ਕਮੇਟੀ ਵੱਲੋਂ 523 ਮੁਲਾਜ਼ਮਾਂ ਨੂੰ ਦੁਬਾਰਾ ਬਹਾਲ ਕਰਨ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਇਸ ਲਈ 5 ਮੈਂਬਰੀ ਕਮੇਟੀ ਬਣਾਈ ਗਈ ਹੈ ਅਤੇ ਜਲਦੀ ਹੀ ਇਸ ‘ਤੇ ਕੋਈ ਫੈਸਲਾ ਆਏਗਾ।
Check Also
ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਇਸ ਵੱਡੇ ਅਫ਼ਸਰ ਦਾ ਅਚਾਨਕ ਹੋਇਆ ਤਬਾਦਲਾ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…
Punjab News: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਹੁਣ …
Asian Tribune Your Multilingual Newspaper covering World and local news News