ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਅੱਜ ਚੰਡੀਗੜ੍ਹ ‘ਚ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ‘ਚ ਉਨ੍ਹਾਂ ਨੇ ‘ਸਿੱਟ’ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਇਕ ਕਾਨਫਰੰਸ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਚੀਮਾ ਮੌਜੂਦ ਸਨ, ਜਿਨ੍ਹਾਂ ਨੇ ਬਹਿਬਲ ਕਾਂਡ ਦੀ ਜਾਂਚ-ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ‘ਸਿੱਟ’ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਸਿੱਟ’ ਦੇ ਮੁਖੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿਆਸੀ ਦਬਾਅ ਹੇਠ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਾਂਡ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਤੋਂ ਕਰਵਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ‘ਸਿੱਟ’ ‘ਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਜਾਣ ਬੁੱਝ ਕੇ ਤੰਗ ਪਰੇਸ਼ਾਨ ਕਰਨ ਦੇ ਵੀ ਦੋਸ਼ ਲਾਏ ਹਨ।
Check Also
ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ…
Punjab Club Dancer Murder: ਪੰਚਕੂਲਾ ਦੇ ਸੈਕਟਰ-20 ਵਿੱਚ ਹੋਈ ਪੰਜਾਬ ਦੀ ਕਲੱਬ ਡਾਂਸਰ ਦਾ ਕਤਲ …
Asian Tribune Your Multilingual Newspaper covering World and local news News