Breaking News
Home / Punjabi News / ਸੁਪਰੀਮ ਕੋਰਟ ਦਾ ‘ਟਿਕ ਟਾਕ’ ਐਪ ਮਾਮਲੇ ‘ਚ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਦਾ ‘ਟਿਕ ਟਾਕ’ ਐਪ ਮਾਮਲੇ ‘ਚ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਦਾ ‘ਟਿਕ ਟਾਕ’ ਐਪ ਮਾਮਲੇ ‘ਚ ਤੁਰੰਤ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਸੋਮਵਾਰ ਨੂੰ ‘ਟਿਕ ਟਾਕ’ ਐਪ ਡਾਊਨਲੋਡ ਕਰਨ ‘ਤੇ ਬੈਨ ਲਗਾਉਣ ਦੇ ਮਦਰਾਸ ਹਾਈ ਕੋਰਟ ਦੇ ਹਾਲ ਹੀ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਮਦਰਾਸ ਹਾਈ ਕੋਰਟ ਨੇ ਐਪ ‘ਤੇ ਉਪਲੱਬਧ ਅਸ਼ਲੀਲ ਸਮੱਗਰੀ ਨੂੰ ਲੈ ਕੇ ਉਸ ਦੇ ਡਾਊਨਲੋਡ ‘ਤੇ ਪਾਬੰਦੀ ਲਾਉਣ ਦਾ ਆਦੇਸ਼ ਦਿੱਤਾ ਸੀ। ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਸਹੀ ਸਮੇਂ ‘ਤੇ ਪਟੀਸ਼ਨ ਦੀ ਸੁਣਵਾਈ ਕੀਤੀ ਜਾਵੇਗੀ।
ਮਦਰਾਸ ਹਾਈ ਕੋਰਟ ਨੇ 3 ਅਪ੍ਰੈਲ ਨੂੰ ਇਸ ਐਪ ਰਾਹੀਂ ਅਸ਼ਲੀਲ ਅਤੇ ਗਲਤ ਸਮੱਗਰੀ ਪਰੋਸੇ ਜਾਣ ਦਾ ਹਵਾਲਾ ਦਿੰਦੇ ਹੋਏ ਕੇਂਦਰ ਨੂੰ ‘ਟਿਕ ਟਾਕ’ ਐਪ ‘ਤੇ ਬੈਨ ਲਗਾਉਣ ਦਾ ਨਿਰਦੇਸ਼ ਦਿੱਤਾ ਸੀ। ਕੋਰਟ ਨੇ ਉਸ ਜਨਹਿੱਤ ਪਟੀਸ਼ਨ ਦੇ ਆਧਾਰ ‘ਤੇ ਅੰਤਰਿਮ ਆਦੇਸ਼ ਜਾਰੀ ਕੀਤਾ ਸੀ, ਜਿਸ ‘ਚ ਇਸ ਆਧਾਰ ‘ਤੇ ‘ਟਿਕ ਟਾਕ’ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਸੀ ਕਿ ਇਸ ‘ਚ ਕਥਿਤ ਤੌਰ ‘ਤੇ ਅਜਿਹੀ ਸਮੱਗਰੀ ਹੈ ਜੋ ਸੰਸਕ੍ਰਿਤੀ ਦਾ ਅਪਮਾਨ ਅਤੇ ਅਸ਼ਲੀਲ ਸਮੱਗਰੀ ਨੂੰ ਉਤਸ਼ਾਹ ਦਿੰਦੀ ਹੈ।

Check Also

ਚੰਡੀਗੜ੍ਹ: ਭਾਜਪਾ ਨੂੰ ਝਟਕਾ : ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ

ਕੁਲਦੀਪ ਸਿੰਘ ਚੰਡੀਗੜ੍ਹ, 30 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਸ਼ਹਿਰ ਵਿੱਚ ਭਾਰਤੀ ਜਨਤਾ …