ਹਜ਼ਾਰਾ ਭਾਈਚਾਰੇ ਦੇ 16 ਵਿਅਕਤੀਆਂ ਦੀ ਹੋਈ ਮੌਤ
ਇਸਲਾਮਾਬਾਦ : ਪਾਕਿਸਤਾਨ ਦੇ ਕੋਟਾ ਵਿਚ ਅੱਜ ਹੋਏ ਇਕ ਬੰਬ ਧਮਾਕੇ ਵਿਚ 16 ਵਿਅਕਤੀਆਂ ਦੀ ਮੌਤ ਹੋ ਗਈ ਅਤੇ 30 ਜ਼ਖ਼ਮੀ ਵੀ ਹੋਏ ਹਨ। ਡੀ.ਆਈ.ਜੀ. ਅਬਦੁਲ ਰੱਜਾਕ ਚੀਮਾ ਨੇ ਇਸਦੀ ਪੁਸ਼ਟੀ ਕੀਤੀ। ਧਮਾਕੇ ਵਿਚ ਹਜ਼ਾਰਾ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਗਿਆ। ਪੁਲਿਸ ਨੇ ਖਦਸ਼ਾ ਪ੍ਰਗਟਾਇਆ ਕਿ ਮ੍ਰਿਤਕਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਇਸਦੀ ਰਿਪੋਰਟ ਮੰਗ ਲਈ ਹੈ। ਬਲੁਚਿਸਤਾਨ ਦੇ ਮੁੱਖ ਮੰਤਰੀ ਜਾਮ ਕਮਾਲ ਨੇ ਕਿਹਾ ਕਿ ਹਮਲੇ ਦੇ ਜ਼ਿੰਮੇਵਾਰ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸ਼ਾਂਤੀ ਭੰਗ ਕਰਨ ਵਾਲਿਆਂ ਦਾ ਜਲਦੀ ਪਤਾ ਲਗਾ ਲਿਆ ਜਾਵੇਗਾ।
Check Also
ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ…
Punjab Club Dancer Murder: ਪੰਚਕੂਲਾ ਦੇ ਸੈਕਟਰ-20 ਵਿੱਚ ਹੋਈ ਪੰਜਾਬ ਦੀ ਕਲੱਬ ਡਾਂਸਰ ਦਾ ਕਤਲ …
Asian Tribune Your Multilingual Newspaper covering World and local news News