ਅਕਾਲੀ ਦਲ ਪ੍ਰਧਾਨ ਨੇ ਅੱਜ ਅੰਮ੍ਰਿਤਸਰ ਨਾ ਪਹੁੰਚ ਸਕਣ ਤੇ ਅਫਸੋਸ ਪ੍ਰਗਟ ਕੀਤਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਕੱਲ੍ਹ ਰਾਤੀਂ ਬੁਖਾਰ ਅਤੇ ਪੇਟ ਦਰਦ ਦੇ ਕਾਰਣ ਤਬੀਅਤ ਖ਼ਰਾਬ ਹੋ ਜਾਣ ਕਰਕੇ ਉਹਨਾਂ ਦੇ ਅੱਜ ਦੇ ਸਾਰੇ ਪ੍ਰੋਗਰਾਮ ਅਚਨਚੇਤ ਰੱਦ ਕਰਨੇ ਪਏ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੇ ਸੂਚਨਾ ਅਤੇ ਪ੍ਰਚਾਰ ਸਲਾਹਕਾਰ ਸ੍ਰੀ ਹਰਚਰਨ ਬੈਂਸ ਨੇ ਦੱਸਿਆ ਕਿ ਅਕਾਲੀ ਦਲ ਪ੍ਰਧਾਨ ਨੇ ਅੱਜ ਅੰਮ੍ਰਿਤਸਰ ਵਿਖੇ ਜਲ੍ਹਿਆਂ ਵਾਲੇ ਬਾਗ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਜਾਣਾ ਸੀ, ਪਰੰਤੂ ਡਾਕਟਰ ਦੀ ਸਲਾਹ ਮਗਰੋਂ ਉਹਨਾਂ ਦੇ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰਨਾ ਪਿਆ ਹੈ। ਸਰਦਾਰ ਬਾਦਲ ਦੀਆਂ ਸਾਰੀਆਂ ਚੋਣ ਮੀਟਿੰਗਾਂ ਅਤੇ ਰੈਲੀਆਂ ਦੇ ਪ੍ਰੋਗਰਾਮਾਂ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ।
ਸ੍ਰੀ ਬੈਂਸ ਨੇ ਦੱਸਿਆ ਕਿ ਅਕਾਲੀ ਦਲ ਪ੍ਰਧਾਨ ਦੀਆਂ ਚੋਣ ਰੈਲੀਆਂ ਅਤੇ ਬਾਕੀ ਪ੍ਰੋਗਰਾਮਾਂ ਦਾ ਵੇਰਵਾ ਉਹਨਾਂ ਦੇ ਸਿਹਤਯਾਬ ਹੋਣ ਮਗਰੋਂ ਦੁਬਾਰਾ ਜਾਰੀ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਰਦਾਰ ਬਾਦਲ ਨੂੰ ਅੱਜ ਅੰਮ੍ਰਿਤਸਰ ਦੇ ਸਮਾਰੋਹ ਵਿਚ ਨਾ ਪਹੁੰਚ ਸਕਣ ਦਾ ਬੇਹੱਦ ਅਫਸੋਸ ਹੈ।
Check Also
Ludhiana ‘ਚ MBD ਮਾਲ ਦੇ ਕਰਮਚਾਰੀ ਦਾ ਕਤਲ, ਖਾਲੀ ਪਲਾਟ ‘ਚੋਂ ਮਿਲੀ ਲਾਸ਼
Ludhiana MBD Mall Employee Murder : ਲੁਧਿਆਣਾ ਦੇ MBD ਮਾਲ ਵਿੱਚ ਕੰਮ ਕਰਨ ਵਾਲੇ 22 …
Asian Tribune Your Multilingual Newspaper covering World and local news News