Home / Punjabi News / ਭਾਰਤੀ ਚੋਣ ਕਮਿਸ਼ਨ ਵੱਲੋਂ ਵਿਕਰਮਜੀਤ ਦੁੱਗਲ ਅੰਮ੍ਰਿਤਸਰ ਦਿਹਾਤੀ ਦਾ ਐਸ.ਐਸ.ਪੀ ਨਿਯੁਕਤ

ਭਾਰਤੀ ਚੋਣ ਕਮਿਸ਼ਨ ਵੱਲੋਂ ਵਿਕਰਮਜੀਤ ਦੁੱਗਲ ਅੰਮ੍ਰਿਤਸਰ ਦਿਹਾਤੀ ਦਾ ਐਸ.ਐਸ.ਪੀ ਨਿਯੁਕਤ

ਚੰਡੀਗਡ੍ਹ : ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਕੇ ਬੀ. ਵਿਕਰਮਜੀਤ ਦੁੱਗਲ, ਆਈ.ਪੀ.ਐਸ. ਨੂੰ ਅੰਮ੍ਰਿਤਸਰ ਦਿਹਾਤੀ ਦਾ ਐਸ.ਐਸ.ਪੀ ਨਿਯੁਕਤ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਵਿਕਰਮਜੀਤ ਦੁੱਗਲ, ਆਈ.ਪੀ.ਐਸ. (ਤੇਲੰਗਾਨਾ-2007) ਨੂੰ ਅੰਮ੍ਰਿਤਸਰ ਦਿਹਾਤੀ ਦਾ ਐਸ.ਐਸ.ਪੀ ਨਿਯੁਕਤ ਕੀਤਾ ਹੈ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਵਿਕਰਮਜੀਤ ਦੁੱਗਲ, ਆਈ.ਪੀ.ਐਸ. ਨੂੰ ਤੁਰੰਤ ਅਹੁਦਾ ਸੰਭਾਲਣ ਦਾ ਹੁਕਮ ਦਿੱਤਾ ਹੈ ਅਤੇ ਅਧਿਕਾਰੀ ਨੂੰ ਹੁਕਮਾਂ ਦੀ ਪਾਲਣਾ ਸਬੰਧੀ ਰਿਪੋਰਟ ਭੇਜਣ ਲਈ ਵੀ ਕਿਹਾ ਗਿਆ ਹੈ।

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …