ਅਜਿਹਾ ਕਰਨ ਵਾਲਾ ਆਂਧਰਾ ਪ੍ਰਦੇਸ਼ ਹੋਵੇਗਾ ਪਹਿਲਾ ਸੂਬਾ
ਨਵੀਂ ਦਿੱਲੀ : ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈਡੀ ਨੇ ਫੈਸਲਾ ਕੀਤਾ ਹੈ ਕਿ ਉਹ ਸੂਬੇ ਵਿਚ ਇਕ ਨਹੀਂ ਬਲਕਿ 5 ਉਪ ਮੁੱਖ ਮੰਤਰੀ ਨਿਯੁਕਤ ਕਰਨਗੇ। ਹੁਣ ਤੱਕ ਦੇਸ਼ ਦੇ ਕਿਸੇ ਵੀ ਸੂਬੇ ਵਿਚ ਅਜਿਹਾ ਪਹਿਲਾਂ ਕਦੀ ਨਹੀਂ ਕੀਤਾ ਗਿਆ। ਰੈਡੀ ਦੇ ਮੰਤਰੀ ਮੰਡਲ ਵਿਚ ਅਨੁਸੂਚਿਤ ਜਾਤੀ, ਜਨ ਜਾਤੀ, ਪੱਛੜਾ ਵਰਗ, ਘੱਟ ਗਿਣਤੀ ਅਤੇ ਕਾਪੂ ਭਾਈਚਾਰੇ ਵਿਚੋਂ ਇਕ-ਇਕ ਉਪ ਮੁੱਖ ਮੰਤਰੀ ਹੋਵੇਗਾ। ਰੈਡੀ ਨੇ ਅੱਜ ਪਾਰਟੀ ਦੇ ਵਿਧਾਇਕਾਂ ਦੀ ਮੀਟਿੰਗ ਮੌਕੇ ਅਜਿਹਾ ਐਲਾਨ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰੈਡੀ ਨੇ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਨਵੇਂ ਮੰਤਰੀ ਬਣਾਏ ਜਾ ਰਹੇ ਹਨ। ਧਿਆਨ ਰਹੇ ਕਿ ਰੈਡੀ ਕੈਬਨਿਟ ਨੇ ਭਲਕੇ ਸ਼ਨੀਵਾਰ ਨੂੰ ਚੁੱਕ ਚੁੱਕਣੀ ਹੈ।
Check Also
ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਇੰਨੇ ਦਿਨ ਬੰਦ ਰਹਿਣਗੀਆਂ ਦੁਕਾਨਾਂ; ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ…
Amritsar News: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। …
Asian Tribune Your Multilingual Newspaper covering World and local news News