Home / Punjabi News / ਜ਼ਿੰਦਗੀ ਦੀ ਜੰਗ ਹਾਰ ਗਿਆ ‘ਫਤਿਹਵੀਰ’, ਵਧਾਈ ਗਈ ਘਰ ਦੀ ਸੁਰੱਖਿਆ 

ਜ਼ਿੰਦਗੀ ਦੀ ਜੰਗ ਹਾਰ ਗਿਆ ‘ਫਤਿਹਵੀਰ’, ਵਧਾਈ ਗਈ ਘਰ ਦੀ ਸੁਰੱਖਿਆ 

ਸੰਗਰੂਰ : ਸੰਗਰੂਰ ਦੇ ਭਗਵਾਨਪੁਰਾ ਪਿੰਡ ‘ਚ ਬੋਰਵੈੱਲ ‘ਚ ਡਿਗੇ ਫਤਿਹਵੀਰ ਸਿੰਘ ਨੂੰ ਪੀ. ਜੀ. ਆਈ. ਦੇ ਡਾਕਟਰਾਂ ਵਲੋਂ ਮ੍ਰਿਤਕ ਐਲਾਨ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਪੂਰੇ ਪੰਜਾਬ ਦੇ ਲੋਕ ਭੜਕ ਗਏ ਹਨ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਫਤਿਹਵੀਰ ਦੇ ਘਰ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ ਅਤੇ ਘਰ ਦੇ ਬਾਹਰ ਵੀ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਮਾਮਲੇ ‘ਚ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ ਸਾਬਿਤ ਹੋਇਆ ਹੈ।

ਦੱਸ ਦੇਈਏ ਕਿ ਮੰਗਲਵਾਰ ਤੜਕੇ ਸਵੇਰੇ 5.15 ਵਜੇ ਦੇ ਕਰੀਬ ਫਤਿਹਵੀਰ ਨੂੰ ਉਸੇ ਬੋਰਵੈੱਲ ‘ਚੋਂ ਬਾਹਰ ਕੱਢ ਲਿਆ ਸੀ, ਜਿਸ ‘ਚ ਉਹ ਫਸਿਆ ਹੋਇਆ ਸੀ, ਜਿਸ ਤੋਂ ਬਾਅਦ ਉਸ ਨੂੰ ਪੀ. ਜੀ. ਆਈ. ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।

 

Check Also

Top 10 Punjabi News Headlines and Trends from 22 July 2026

ABP Sanjha Top 10, 22 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …