ਮੁਨੀਸ਼ ਤਿਵਾੜੀ ਦੇ ਚੋਣ ਖਰਚੇ ਦੀ ਵੀ ਹੋ ਰਹੀ ਹੈ ਜਾਂਚ
ਗੁਰਦਾਸਪੁਰ : ਫਿਲਮ ਸਟਾਰ ਤੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਚੋਣ ਖਰਚ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਹੋਏ ਹਨ। ਜ਼ਿਲ੍ਹਾ ਚੋਣ ਅਧਿਕਾਰੀ ਨੇ ਤੈਅ ਹੱਦ ਤੋਂ ਵੱਧ ਖਰਚ ਕਰਨ ‘ਤੇ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਧਿਆਨ ਰਹੇ ਕਿ ਸੰਨੀ ਦਿਓਲ ਨੇ 70 ਲੱਖ ਦੀ ਬਜਾਏ 85 ਲੱਖ ਰੁਪਏ ਚੋਣ ਕਰ ਦਿੱਤਾ ਸੀ। ਇਸ ਸਬੰਧੀ ਸੰਨੀ ਦਿਓਲ ਨੂੰ ਦਸ ਦਿਨਾਂ ਵਿਚ ਆਪਣੇ ਚੋਣ ਖਰਚ ਦਾ ਹਿਸਾਬ ਦੇਣਾ ਪਵੇਗਾ। ਇਸੇ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਦੇ ਚੋਣ ਖਰਚੇ ਦੀ ਵੀ ਚੋਣ ਕਮਿਸ਼ਨ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਇਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਨੇ ਕਿਹਾ ਕਿ ਨੋਟਿਸ ਜਾਰੀ ਹੋਣ ਨੂੰ ਕਾਰਵਾਈ ਨਹੀਂ ਮੰਨ ਲੈਣਾ ਚਾਹੀਦਾ। ਚੋਣ ਅਧਿਕਾਰੀਆਂ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ 30 ਜੂਨ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਅਸਲੀਅਤ ਕੀ ਹੈ। ਉਨ੍ਹਾਂ ਦੱਸਿਆ 45 ਦਿਨਾਂ ਤੱਕ ਇਸਦੀ ਰਿਪੋਰਟ ਭਾਰਤੀ ਚੋਣ ਕਮਿਸ਼ਨ ਨੂੰ ਭੇਜੀ ਜਾਵੇਗੀ।
Check Also
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …
Asian Tribune Your Multilingual Newspaper covering World and local news News