ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਹਰਵਿੰਦਰ ਸਿੰਘ ਸਰਨਾ ਆਪਣੇ ਸਾਥੀਆਂ ਨਾਲ ਮਨਜੀਤ ਸਿੰਘ ਜੀ.ਕੇ. ਦੇ ਘਰ ਪੁੱਜੇ। ਵਫ਼ਦ ਨੇ 28 ਨਵੰਬਰ ਨੂੰ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਤੱਕ ਜਾਣ ਨਗਰ ਕੀਰਤਨ ‘ਚ ਸ਼ਾਮਲ ਹੋਣ ਦਾ ਸੱਦਾ ਦੇਣ ਲਈ ਜੀ.ਕੇ. ਦੇ ਘਰ ਪੁੱਜੇ। ਉੱਧਰ ਜੀ.ਕੇ. ਨੇ ਘਰ ਆਏ ਸਰਨਾ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਵੀ ਸਵਾਗਤ ਕੀਤਾ। ਜੀ.ਕੇ. ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਨਗਰ ਕੀਰਤਨ ‘ਚ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਦੇ ਨਾਲ ਹੀ ਜੀ.ਕੇ. ਨੇ ਨਗਰ ਕੀਰਤਨ ਦੀ ਸਫ਼ਲਤਾ ਲਈ ਸਰਦਾਰ ਸਰਨਾ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
Check Also
ਮਲੇਸ਼ੀਆ ‘ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ
Ludhiana Mehreen Kaur: ਧੀਆਂ ਕਿਸੇ ਨਾਲੋਂ ਘੱਟ ਨਹੀਂ ਹੁੰਦੀਆਂ, ਇਸ ਗੱਲ ਨੂੰ ਲੁਧਿਆਣਾ ਦੀ ਪੌਣੇ …
Asian Tribune Your Multilingual Newspaper covering World and local news News