Home / Punjabi News / ਬੇਅਦਬੀ ਮਾਮਲਾ : ਪੰਥਕ ਜੱਥੇਬੰਦੀਆਂ ਨੂੰ ਮਨਜ਼ੂਰ ਨਹੀਂ ਸੀ. ਬੀ. ਆਈ. ਰਿਪੋਰਟ

ਬੇਅਦਬੀ ਮਾਮਲਾ : ਪੰਥਕ ਜੱਥੇਬੰਦੀਆਂ ਨੂੰ ਮਨਜ਼ੂਰ ਨਹੀਂ ਸੀ. ਬੀ. ਆਈ. ਰਿਪੋਰਟ

ਲੁਧਿਆਣਾ : ਬੇਅਦਬੀ ਮਾਮਲਿਆਂ ‘ਚ ਸੀ. ਬੀ. ਆਈ. ਵਲੋਂ ਸੌਂਪੀ ਗਈ ਕਲੋਜ਼ਰ ਰਿਪੋਰਟ ਦਾ ਪੰਥਕ ਜੱੱਥੇਬੰਦੀਆਂ ਵਲੋਂ ਵਿਰੋਧ ਕੀਤਾ ਗਿਆ ਹੈ। ਇੱਥੇ ਮੰਗਲਵਾਰ ਨੂੰ ਸਿੱਖ ਜੱਥੇਬੰਦੀਆਂ ਵਲੋਂ ਪੰਥਕ ਏਕਤਾ ਦਾ ਇਕੱਠ ਕੀਤਾ ਗਿਆ। ਇਸ ਦੌਰਾਨ ਜੱਥੇਬੰਦੀਆਂ ਵਲੋਂ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ, ਜਿਸ ‘ਚ ਕਿਹਾ ਗਿਆ ਹੈ ਕਿ ਬੇਅਦਬੀ ਦੇ ਮਾਮਲਿਆਂ ਸਬੰਧੀ ਜੋ ਸੀ. ਬੀ. ਆਈ. ਵਲੋਂ ਜਾਂਚ ਕਰਾਈ ਜਾ ਰਹੀ ਹੈ, ਉਹ ਕੇਂਦਰ ਸਰਕਾਰ ਦੇ ਦਬਾਅ ਹੇਠ ਹੋਈ ਹੈ। ਜੱਥੇਬੰਦੀਆਂ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਅਤੇ ਸੌਦਾ ਸਾਧ ਨੂੰ ਬਚਾਉਣ ਲਈ ਗਲਤ ਜਾਂਚ ਕੀਤੀ ਗਈ ਹੈ। ਇਸ ਤੋਂ ਇਲਾਵਾ ਜੱਥੇਬੰਦੀਆਂ ਨੇ ਬਰਗਾੜੀ ਮੋਰਚਾ ਕਮੇਟੀ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ।

Check Also

Top 10 Punjabi News Headlines and Trends from 29 June 2026

ABP Sanjha Top 10, 29 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …