ਰਾਜਪੁਰਾ —ਥਾਣਾ ਖੇੜੀ ਗੰਡਿਆਂ ਵਿਚੋਂ 2 ਦਿਨ ਪਹਿਲਾਂ ਭੇਤਭਰੀ ਹਾਲਤ ਵਿਚ ਅਗਵਾ ਹੋਏ ਦੋ ਸਕੇ ਭਰਾਵਾਂ ਜਸ਼ਨਦੀਪ ਸਿੰਘ (10) ਅਤੇ ਹਸਨਦੀਪ ਸਿੰਘ (6) ਨੂੰ ਲੱਭਣ ‘ਚ ਤੀਜੇ ਦਿਨ ਵੀ ਪੁਲਸ ਦੇ ਹੱਥ ਸਫਲਤਾ ਨਹੀਂ ਲੱਗ ਸਕੀ, ਜਿਨ੍ਹਾਂ ਦੀ ਤੀਜੇ ਦਿਨ ਵੀ ਕੋਈ ਉੱਘ-ਸੁੱਘ ਨਹੀਂ ਮਿਲੀ। ਪੁਲਸ ਵਲੋਂ ਜਿੱਥੇ ਵੱਖ-ਵੱਖ ਟੀਮਾਂ ਬਣਾ ਕੇ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ, ਉੱਥੇ ਹੀ ਅੱਜ ਤੀਜੇ ਦਿਨ ਐੱਨ.ਡੀ.ਆਰ.ਐੱਫ. ਟੀਮ ਵਲੋਂ ਪਿੰਡ ਨੇੜਲੇ ਛੱਪੜ ਤੇ ਟੋਭਿਆ ‘ਚ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੁਲਸ ਵਲੋਂ ਪਿੰਡ ਦੇ ਅੰਦਰ ਤੇ ਨੇੜੇ-ਤੇੜੇ ਦੀਆਂ ਉੱਗੀਆਂ ਝਾੜੀਆਂ ‘ਚ ਵੀ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਇਹ ਦੋਵੇਂ ਭਰਾ ਬੀਤੇ ਦਿਨੀਂ ਘਰੋਂ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈਣ ਗਏ ਸਨ, ਪਰ ਕਾਫੀ ਦੇਰ ਤੱਕ ਉਹ ਵਾਪਸ ਨਹੀਂ ਪਰਤੇ। ਪਰਿਵਾਰ ਵਾਲਿਆਂ ਨੇ ਇਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਅਤੇ ਫਿਰ ਪੁਲਸ ਨੂੰ ਸੂਚਨਾ ਦਿੱਤੀ ਗਈ। ਇਸ ਸਬੰਧੀ ਬੱਚਿਆਂ ਦੇ ਮਾਪੇ ਅਗਵਾਕਾਰੀ ਦਾ ਦੋਸ਼ ਲਾ ਰਹੇ ਹਨ।
Check Also
ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਇਸ ਵੱਡੇ ਅਫ਼ਸਰ ਦਾ ਅਚਾਨਕ ਹੋਇਆ ਤਬਾਦਲਾ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…
Punjab News: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਹੁਣ …
Asian Tribune Your Multilingual Newspaper covering World and local news News