ਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਰਜ ਕੀਤੇ ਗਏ ਮਾਣਹਾਨੀ ਦੇ ਇਕ ਮਾਮਲੇ ‘ਚ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਅਦਾਲਤ ‘ਚ ਨਹੀਂ ਪਹੁੰਚੇ, ਮੁਕੱਦਮਾ ਦਰਜ ਕਰਨ ਵਾਲੇ ਸ਼ਿਕਾਇਤਕਰਤਾ ਮਜੀਠੀਆ ਹੀ ਪੁੱਜੇ। ਜੇ. ਐੱਮ. ਆਈ. ਸੀ. ਅਰਜੁਨ ਸਿੰਘ ਦੀ ਅਦਾਲਤ ਨੇ ਸੰਜੇ ਸਿੰਘ ਦੀ ਹਾਜ਼ਰੀ ਮੁਆਫੀ ਦੀਆਂ ਪਟੀਸ਼ਨਾਂ ਨੂੰ ਸਵੀਕਾਰ ਕਰਦਿਆਂ ਇਸ ਮਾਮਲੇ ‘ਤੇ ਅਗਲੀ ਸੁਣਵਾਈ ਲਈ ਹੁਣ 30 ਅਗਸਤ ਦੀ ਤਰੀਕ ਤੈਅ ਕੀਤੀ ਹੈ।
ਦੱਸਣਯੋਗ ਹੈ ਕਿ ਪੰਜਾਬ ‘ਚ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ‘ਚ ਚੋਣ ਰੈਲੀਆਂ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ ਸਰਕਾਰ ਦੇ ਡਾਇਲਾਗ ਕਮੇਟੀ ਦੇ ਤਤਕਾਲੀਨ ਚੇਅਰਮੈਨ ਆਸ਼ੀਸ਼ ਖੇਤਾਨ ਅਤੇ ‘ਆਪ’ ਤਤਕਾਲੀਨ ਪੰਜਾਬ ਮੁਖੀ ਸੰਜੇ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ‘ਤੇ ਨਸ਼ਾ ਸਮੱਗਲਰਾਂ ਨਾਲ ਗੰਢ-ਤੁੱਪ ਹੋਣ ਦੇ ਦੋਸ਼ ਲਾਏ ਸਨ। ਇਸ ‘ਤੇ ਮਜੀਠੀਆ ਨੇ ਤਿੰਨਾਂ ਖਿਲਾਫ ਸਥਾਨਕ ਅਦਾਲਤ ‘ਚ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ।
Check Also
Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ
Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ …
Asian Tribune Your Multilingual Newspaper covering World and local news News