Home / Punjabi News / ਜ਼ਾਕਿਰ ਨਗਰ ਹਾਦਸਾ : ਪੀੜਤ ਪਰਿਵਾਰਾਂ ਨੂੰ ਕੇਜਰੀਵਾਲ ਦੇਣਗੇ 5-5 ਲੱਖ ਰੁਪਏ

ਜ਼ਾਕਿਰ ਨਗਰ ਹਾਦਸਾ : ਪੀੜਤ ਪਰਿਵਾਰਾਂ ਨੂੰ ਕੇਜਰੀਵਾਲ ਦੇਣਗੇ 5-5 ਲੱਖ ਰੁਪਏ

ਨਵੀਂ ਦਿੱਲੀ — ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜ਼ਾਕਿਰ ਨਗਰ ਅੱਗ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਝੁਲਸੇ ਲੋਕਾਂ ਨੂੰ 2-2 ਲੱਖ ਰੁਪਏ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਜ਼ਾਕਿਰ ਨਗਰ ਵਿਚ ਦੁਰਘਟਨਾ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਇਹ ਐਲਾਨ ਕੀਤਾ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ”ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ 5-5 ਲੱਖ ਰੁਪਏ ਅਤੇ ਝੁਲਸਿਆਂ ਨੂੰ 2-2 ਲੱਖ ਰੁਪਏ ਦੀ ਮਦਦ ਦਿੱਤੀ ਜਾਵੇਗੀ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।”
ਜ਼ਿਕਰਯੋਗ ਹੈ ਕਿ ਦੱਖਣੀ-ਪੂਰਬੀ ਦਿੱਲੀ ਦੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਨੇੜੇ ਜ਼ਾਕਿਰ ਨਗਰ ਬਹੁ-ਮੰਜ਼ਲਾ ਇਮਾਰਤ ਵਿਚ ਸੋਮਵਾਰ ਦੇਰ ਰਾਤ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਝੁਲਸ ਗਏ। ਝੁਲਸੇ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Check Also

ਪਟਿਆਲਾ ‘ਚ ਭਰਾ ਨੂੰ ਵੀਡੀਓ ਭੇਜ ਭੈਣ ਨੇ ਕੀਤਾ ਸੁਸਾਈਡ, ਮਰਨ ਤੋਂ ਪਹਿਲਾਂ-ਪਤੀ ਕਹਿੰਦਾ ਮੈਨੂੰ ਛੱਡ ਦੇ…

Patiala News: ਪਟਿਆਲਾ ਵਿੱਚ ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ, …