ਮੁਕੇਰੀਆਂ— ਪੰਜਾਬ ‘ਚ ਜ਼ਿਮਨੀ ਚੋਣਾਂ ਲਈ ਕਾਂਗਰਸ ਵੱਲੋਂ ਮੁਕੇਰੀਆਂ ਸੀਟ ਤੋਂ ਐਲਾਨੀ ਗਈ ਉਮੀਦਵਾਰ ਇੰਦੂ ਬਾਲਾ ਵੱਲੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਗਿਆ। ਇੰਦੂ ਬਾਲਾ ਨੇ ਐੱਸ. ਡੀ. ਐੱਮ. ਅਸ਼ੋਕ ਕੁਮਾਰ ਦੀ ਕੋਰਟ ‘ਚ ਪੇਪਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸੂਬਾ ਇੰਚਾਰਜ ਆਸ਼ਾ ਕੁਮਾਰੀ, ਕੈਬਨਿਟ ਮੰਤਰੀ ਓ. ਪੀ. ਸੋਨੀ, ਸੁੰਦਰ ਸ਼ਾਮ ਅਰੋੜਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੰਗਤ ਸਿੰਘ ਗਿਲਜ਼ੀਆਂ ਅਤੇ ਡਾਕਟਰ ਰਾਜ ਕੁਮਾਰ ਚੱਬੇਵਾਲ ਮੌਜੂਦ ਸਨ। ਦੱਸਣਯੋਗ ਹੈ ਕਿ ਪੰਜਾਬ ‘ਚ 21 ਅਕਤਬੂਰ ਨੂੰ ਦਾਖਾ, ਮੁਕੇਰੀਆਂ, ਜਲਾਲਾਬਾਦ ਅਤੇ ਫਗਵਾੜਾ ਦੀ ਸੀਟ ‘ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।
Check Also
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ ‘ਚ ਦਿਖਾਉਣ ਦਾ ਫ਼ੈਸਲਾ
‘Satluj’ movie : ਪੰਜਾਬ ਵਿੱਚ ਇਸ ਸਮੇਂ ਦਿਲਜੀਤ ਦੁਸਾਂਝ ਦੀ ਫਿਲਮ ‘ਸਤਲੁਜ’ ਕਾਫੀ ਚਰਚਾ ਦਾ …
Asian Tribune Your Multilingual Newspaper covering World and local news News