Home / Punjabi News / ਅਮਰੀਕੀ ਦਬਾਅ ਮਗਰੋਂ ਮੈਕਸੀਕੋ ਨੇ ਕੱਢੇ 311 ਭਾਰਤੀ

ਅਮਰੀਕੀ ਦਬਾਅ ਮਗਰੋਂ ਮੈਕਸੀਕੋ ਨੇ ਕੱਢੇ 311 ਭਾਰਤੀ

ਮੈਕਸੀਕੋ ਦੀ ਮਾਈਗ੍ਰੇਸ਼ਨ ਅਥਾਰਟੀ ਨੇ 311 ਭਾਰਤੀਆਂ ਨੂੰ ਵਾਪਸ ਭੇਜ ਦਿੱਤਾ ਹੈ। ਇਸ ‘ਚ ਇੱਕ ਮਹਿਲਾ ਵੀ ਸ਼ਾਮਲ ਹੈ। ਅਸਲ ‘ਚ ਮੈਕਸੀਕੋ ਦੇਸ਼ ਭਰ ‘ਚ ਗੈਰ-ਕਾਨੂੰਨੀ ਨਾਗਰਿਕਾਂ ਦੀ ਜਾਂਚ ਕਰ ਰਿਹਾ ਹੈ ਜੋ ਬਗੈਰ ਕਿਸੇ ਕਾਨੂੰਨੀ ਆਗਿਆ ਦੇ ਸੀਮਾ ਪਾਰ ਤੋਂ ਆਏ ਹਨ।

ਮੈਕਸੀਕੋ ਦੀ ਮਾਈਗ੍ਰੇਸ਼ਨ ਅਥਾਰਟੀ ਨੇ 311 ਭਾਰਤੀਆਂ ਨੂੰ ਵਾਪਸ ਭੇਜ ਦਿੱਤਾ ਹੈ। ਇਸ ‘ਚ ਇੱਕ ਮਹਿਲਾ ਵੀ ਸ਼ਾਮਲ ਹੈ। ਅਸਲ ‘ਚ ਮੈਕਸੀਕੋ ਦੇਸ਼ ਭਰ ‘ਚ ਗੈਰਕਾਨੂੰਨੀ ਨਾਗਰਿਕਾਂ ਦੀ ਜਾਂਚ ਕਰ ਰਿਹਾ ਹੈ ਜੋ ਬਗੈਰ ਕਿਸੇ ਕਾਨੂੰਨੀ ਆਗਿਆ ਦੇ ਸੀਮਾ ਪਾਰ ਤੋਂ ਆਏ ਹਨ। ਇਸ ਲਈ ਅਮਰੀਕਾ ਵੱਲੋਂ ਦਬਾਅ ਬਣਾਇਆ ਗਿਆ ਹੈ। ਬੁੱਧਵਾਰ ਨੂੰ ਨੈਸ਼ਨਲ ਮਾਈਗ੍ਰੇਸ਼ਨ ਇੰਸਟੀਚਿਊਟ (ਆਈਐਨਐਮਵੱਲੋਂ ਪ੍ਰੈੱਸ ਨੋਟ ਜਾਰੀ ਕਰ ਇਸ ਦੀ ਜਾਣਕਾਰੀ ਦਿੱਤੀ ਗਈ।

ਪ੍ਰੈੱਸ ਨੋਟ ਮੁਤਾਬਕ ਜਿਨ੍ਹਾਂ ਭਾਰਤੀਆਂ ਕੋਲ ਦੇਸ਼ ‘ਚ ਰਹਿਣ ਦੀ ਇਜਾਜ਼ਤ ਨਹੀਂ ਸੀੳਨ੍ਹਾਂ ਨੂੰ ਤੋਲੁਕਾ ਸਿਟੀ ਇੰਟਰਨੈਸ਼ਨਲ ਏਅਰਪੋਰਟ ਬੋਇੰਗ 747 ਏਅਰਕ੍ਰਾਫਰ ਰਾਹੀਂ ਨਵੀਂ ਦਿੱਲੀ ਭੇਜ ਦਿੱਤਾ ਗਿਆ। ਜੂਨ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਮੈਕਸੀਕੋ ਸੀਮਾ ਰਾਹੀਂ ਅਮਰੀਕਾ ‘ਚ ਆਉਣ ਵਾਲੇ ਲੋਕਾਂ ਦੀ ਐਂਟਰੀ ‘ਤੇ ਜੇਕਰ ਰੋਕ ਨਹੀਂ ਲਾਈ ਗਈ ਤਾਂ ਸਾਰੇ ਮੈਕਸੀਕੋ ਆਯਾਤਾਂ ‘ਤੇ ਟੈਰਿਫ ਲਾ ਦਿੱਤਾ ਜਾਵੇਗਾ।

ਪ੍ਰੈੱਸ ਰਿਲੀਜ਼ ‘ਚ ਅੱਗੇ ਕਿਹਾ ਗਿਆ ਹੈ ਕਿ ਸਭ ਦੀ ਮਦਦ ਨਾਲ ਮਾਈਗ੍ਰੇਸ਼ਨ ਦੇ ਸਖ਼ਤ ਨਿਯਮਾਂ ਤੋਂ ਬਾਅਦ ਲੋਕਾਂ ਨੂੰ ਵਾਪਸ ਭੇਜਣ ਦਾ ਕੰਮ ਪੂਰਾ ਹੋਇਆ। ਫੈਡਰਲ ਮਾਈਗ੍ਰੇਸ਼ਨ ਏਜੰਟ ਤੇ ਨੈਸ਼ਨਲ ਗਾਰਡ ਨਾਲ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਅਕਾਯੁਕੈਨ ਮਾਈਗ੍ਰੇਸ਼ਨ ਸਟੇਸ਼ਨ ਤੇ ਇਨ੍ਹਾਂ ਦੀ ਪਛਾਣ ਕਰਨ ਭੇਜਿਆ ਗਿਆ ਤਾਂ ਜੋ ਇਨ੍ਹਾਂ ਨੂੰ ਸਬੰਧਤ ਥਾਂਵਾਂ ‘ਤੇ ਭੇਜਿਆ ਜਾ ਸਕੇ।

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …