Home / Punjabi News / ਸੁਪਰੀਮ ਕੋਰਟ ਨੇ ਟਰੈਕਟਰ ਮਾਰਚ ਸਬੰਧੀ ਦਿੱਲੀ ਪੁਲਿਸ ਨੂੰ ਆਪਣੇ ਤੌਰ ’ਤੇ ਫੈਸਲਾ ਲੈਣ ਨੂੰ ਕਿਹਾ, ਅਗਲੀ ਸੁਣਵਾਈ 20 ਨੂੰ

ਸੁਪਰੀਮ ਕੋਰਟ ਨੇ ਟਰੈਕਟਰ ਮਾਰਚ ਸਬੰਧੀ ਦਿੱਲੀ ਪੁਲਿਸ ਨੂੰ ਆਪਣੇ ਤੌਰ ’ਤੇ ਫੈਸਲਾ ਲੈਣ ਨੂੰ ਕਿਹਾ, ਅਗਲੀ ਸੁਣਵਾਈ 20 ਨੂੰ

ਨਵੀਂ ਦਿੱਲੀ, 18 ਜਨਵਰੀ

ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਤਜਵੀਜ਼ਤ ‘ਟਰੈਕਟਰ ਪਰੇਡ’ ਨੂੰ ਰੋਕਣ ਲਈ ਦਾਖ਼ਲ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਇਹ ਅਮਨ ਤੇ ਕਾਨੂੰਨ ਨਾਲ ਜੁੜਿਆ ਮਸਲਾ ਹੈ, ਜਿਸ ਬਾਰੇ ਫੈਸਲਾ (ਦਿੱਲੀ) ਪੁਲੀਸ ਨੇ ਲੈਣਾ ਹੈ। ਸਿਖਰਲੀ ਅਦਾਲਤ ਨੇ ਕੇਂਦਰ ਸਰਕਾਰ ਨੂੰ ਮੁਖਾਤਿਬ ਹੁੰਦਿਆਂ ਕਿਹਾ, ‘ਇਸ ਮਸਲੇ ਨਾਲ ਨਜਿੱਠਣ ਲਈ ਤੁਹਾਡੇ ਕੋਲ ਸਾਰੇ ਅਧਿਕਾਰ ਹਨ।’ ਸੁਪਰੀਮ ਕੋਰਟ ਨੇ ਕਿਹਾ ਕਿ ਦਿੱਲੀ ’ਚ ਕੌਣ ਦਾਖ਼ਲ ਹੋਵੇਗਾ ਜਾਂ ਨਹੀਂ, ਦਿੱਲੀ ਪੁਲੀਸ ਇਸ ਬਾਰੇ ਫੈਸਲਾ ਲੈਣ ਵਾਲੀ ਪਹਿਲੀ ਅਥਾਰਿਟੀ ਹੈ। ਸੁਪਰੀਮ ਕੋਰਟ ਨੇ ਕਿਹਾ, ‘ਅਸੀਂ ਨਹੀਂ ਦੱਸਾਂਗੇ ਕਿ ਤੁਹਾਨੂੰ ਕੀ ਕਰਨਾ ਚਾਹੀਦਾ ਹੈ। ਅਸੀਂ ਇਸ ਮਸਲੇ ’ਤੇ 20 ਜਨਵਰੀ ਨੂੰ ਸੁਣਵਾਈ ਕਰਾਂਗੇ।’


Source link

Check Also

ਮਲੇਸ਼ੀਆ ‘ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ

Ludhiana Mehreen Kaur: ਧੀਆਂ ਕਿਸੇ ਨਾਲੋਂ ਘੱਟ ਨਹੀਂ ਹੁੰਦੀਆਂ, ਇਸ ਗੱਲ ਨੂੰ ਲੁਧਿਆਣਾ ਦੀ ਪੌਣੇ …