Home / Punjabi News / ਪਹਿਲਾਂ ਪੁੱਤ ਨੇ ਕੀਤੀ ਖ਼ੁਦਕੁਸ਼ੀ, ਹੁਣ ਪਿਓ ਨੇ ਮਾਂ ਨੂੰ ਗੋਲ਼ੀ ਮਾਰ ਕੇ ਖੁਦ ਨੂੰ ਉਤਾਰਿਆ ਮੌਤ ਦੇ ਘਾਟ

ਪਹਿਲਾਂ ਪੁੱਤ ਨੇ ਕੀਤੀ ਖ਼ੁਦਕੁਸ਼ੀ, ਹੁਣ ਪਿਓ ਨੇ ਮਾਂ ਨੂੰ ਗੋਲ਼ੀ ਮਾਰ ਕੇ ਖੁਦ ਨੂੰ ਉਤਾਰਿਆ ਮੌਤ ਦੇ ਘਾਟ

ਚੌਕ ਮਹਿਤਾ  : ਅੱਜ ਤੜਕਸਾਰ ਕਸਬਾ ਚੌਕ ਮਹਿਤਾ ਵਿਖੇ ਇਕ ਸਨਸਨੀਖੇਜ਼ ਘਟਨਾ ਵਾਰੀ ਜਿਸ ਵਿਚ ਨਾਮੀ ਫੋਟੋਗ੍ਰਾਫਰ ਸੰਦੀਪ ਸਿੰਘ ਦੀ ਗੋਲ਼ੀ ਲੱਗਣ ਕਾਰਣ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਵੀ ਗੋਲ਼ੀ ਲੱਗਣ ਕਾਰਣ ਗੰਭੀਰ ਜ਼ਖਮੀ ਹੈ ਜਿਸ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ। ਮ੍ਰਿਤਕ ਸੰਦੀਪ ਦੇ ਪੁੱਤਰ ਨੇ ਵੀ ਕੁੱਝ ਸਮਾਂ ਪਹਿਲਾਂ ਖ਼ੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਦੋਵੇਂ ਪਤੀ-ਪਤਨੀ ਡਿਪਰੈਸ਼ਨ ਵਿਚ ਸਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਫੋਟੋਗ੍ਰਾਫਰ ਸੰਦੀਪ ਸਿੰਘ ਨੇ ਪਹਿਲਾਂ ਆਪਣੀ ਪਤਨੀ ਤੇਜਿੰਦਰ ਕੌਰ ਨੂੰ ਗੋਲ਼ੀ ਮਾਰੀ ਅਤੇ ਬਾਅਦ ਵਿਚ ਆਪਣੇ ਆਪ ਨੂੰ ਗੋਲ਼ੀ ਮਾਰ ਲਈ। ਗੋਲ਼ੀ ਲੱਗਣ ਕਾਰਣ ਸੰਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਤੇਜਿੰਦਰ ਕੌਰ ਗੰਭੀਰ ਜ਼ਖਮੀ ਹੋ ਜਿਸ ਦੀ ਹਾਲਤ ਚਿੰਤਾਜਨਕ ਹੈ।

ਉਧਰ ਥਾਣਾ ਮਹਿਤਾ ਦੇ ਐੱਸ.ਐੱਚ.ਓ. ਇੰਸਪੈਕਟਰ ਮਨਿੰਦਰ ਸਿੰਘ ਦੇ ਦੱਸਣ ਮੁਤਾਬਕ ਸੰਦੀਪ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਨੂੰ ਗੰਭੀਰ ਰੂਪ ’ਚ ਜ਼ਖਮੀ ਹੈ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਇਨ੍ਹਾਂ ਦੇ ਇਕਲੌਤੇ ਪੁੱਤਰ ਨੇ ਵੀ ਖ਼ੁਦਕੁਸ਼ੀ ਕਰ ਲਈ ਸੀ, ਜਿਸ ਕਾਰਣ ਸੰਦੀਪ ਸਿੰਘ ਅਤੇ ਤੇਜਿੰਦਰ ਕੌਰ ਦੋਵੇਂ ਡਿਪਰੈਸ਼ਨ ਵਿਚ ਸਨ। ਫਿਲਹਾਲ ਪੁਲਸ ਵਲੋਂ ਮ੍ਰਿਤਕ ਸੰਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।


Source link

Check Also

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ …