Home / Punjabi News / ਕੈਪਟਨ ਤੋਂ ਰੁਜ਼ਗਾਰ ਮੰਗਣ ਵਾਲੇ ਬੇਰੁਜ਼ਗਾਰ ਅਧਿਆਪਕਾਂ ’ਤੇ ਪੁਲੀਸ ਨੇ ਲਾਠੀਚਾਰਜ ਕੀਤਾ

ਕੈਪਟਨ ਤੋਂ ਰੁਜ਼ਗਾਰ ਮੰਗਣ ਵਾਲੇ ਬੇਰੁਜ਼ਗਾਰ ਅਧਿਆਪਕਾਂ ’ਤੇ ਪੁਲੀਸ ਨੇ ਲਾਠੀਚਾਰਜ ਕੀਤਾ

ਪਟਿਆਲਾ, 11 ਅਪਰੈਲ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਥੇ ਨਿਊ ਮੋਤੀ ਬਾਗ ਪੈਲੇਸ ਦੇ ਘਿਰਾਓ ਲਈ ਜਾ ਰਹੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਾਰਕੁਨਾਂ ਉੱਤੇ ਮੋਤੀ ਮਹਿਲ ਦੀ ਪਹਿਰੇਦਾਰੀ ਲਈ ਤਾਇਨਾਤ ਪੁਲੀਸ ਵੱਲੋਂ ਅੱਜ ਲਾਠੀਚਾਰਜ ਕੀਤਾ ਗਿਆ। ਕੁਝ ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਵੀ ਲੈ ਲਿਆ, ਜਿਨ੍ਹਾਂ ’ਚ ਕੁਝ ਬੇਰੁਜ਼ਗਾਰ ਮਹਿਲਾਵਾਂ ਵੀ ਹਨ। ਬੇਰੁਜ਼ਗਾਰ ਅਧਿਆਪਕ ਆਪਣੇ ਰੁਜ਼ਗਾਰ ਪ੍ਰਾਪਤੀ ਲਈ ਪਿਛਲੇ ਕਾਫੀ ਚਿਰ ਤੋਂ ਸੰਘਰਸ਼ ਦੇ ਰਾਹ ਪਏ ਹੋਏ ਹਨ। ਸੰਘਰਸ਼ ਦੀ ਕੜੀ ਵਜੋਂ ਅੱਜ ਪੈਲੇਸ ਦੇ ਘਿਰਾਓ ਦਾ ਪ੍ਰੋਗਰਾਮ ਰੱਖਿਆ ਹੋਇਆ ਸੀ। ਜਿਉਂ ਹੀ ਬੇਰੁਜ਼ਗਾਰ ਠੀਕਰੀਵਾਲਾ ਚੌਕ ਤੋਂ ਪੈਲੇਸ ਵੱਲ ਵਧੇ ਤਾਂ ਰਸਤੇ ਵਿਚ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਲਾਠੀਚਾਰਜ ਸ਼ੁਰੂ ਕਰ ਦਿੱਤਾ। ਪੁਲੀਸ ਨੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੂਬਾ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਸਮੇਤ ਕੁਝ ਆਗੂ ਹਿਰਾਸਤ ਵਿੱਚ ਲੈ ਲਏ। ਰੋਸ ਪ੍ਰੋਗਰਾਮ ਵਿੱਚ ਬੇਰੁਜ਼ਗਾਰ ਬੀਐੱਡ ਟੈੱਟ ਪਾਸ ਯੂਨੀਅਨ, ਬੇਰੁਜ਼ਗਾਰ ਪੀਟੀਆਈ ਜੂਨੀਅਨ ,ਬੇਰੁਜ਼ਗਾਰ ਡੀਪੀਈ ਯੂਨੀਅਨ ਅਤੇ ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਦੇ ਕਾਰਕੁਨ ਸ਼ਾਮਲ ਸਨ। ਇਸੇ ਤਰ੍ਹਾਂ ਹੀ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਵੱਖਰੇ ਤੌਰ ’ਤੇ ਮੋਤੀ ਬਾਗ ਪੈਲੇਸ ਦਾ ਘਿਰਾਓ ਦਾ ਪ੍ਰੋਗਰਾਮ ਸੀ ਪੁਲੀਸ ਨੇ ਇਨ੍ਹਾਂ ਕਾਰਕੁਨਾਂ ਨੂੰ ਬਾਰਾਂਦਰੀ ਪਾਰਕ ਵਿੱਚੋਂ ਖਦੇੜ ਦਿੱਤਾ ਗਿਆ। ਇਸ ਜਥੇਬੰਦੀ ਦੇ ਸੂਬਾ ਆਗੂ ਦੀਪਕ ਕੰਬੋਜ ਸਮੇਤ ਕੁਝ ਆਗੂਆਂ ਨੂੰ ਹਿਰਾਸਤ ਹਿਰਾਸਤ ਵਿੱਚ ਲੈ ਲਿਆ ਹੈ।


Source link

Check Also

Top 10 Punjabi News Headlines and Trends from 29 June 2026

ABP Sanjha Top 10, 29 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …