Breaking News
Home / Punjabi News / ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ

ਵਾਸ਼ਿੰਗਟਨ, 20 ਅਪਰੈਲ

ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ ਦਿੱਤੀ ਹੈ। ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਨੇ ਅੱਜ ਯਾਤਰੀਆਂ ਲਈ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜੇ ਕਿਸੇ ਨੂੰ ਕਰੋਨਾ ਰੋਕੂ ਟੀਕੇ ਵੀ ਲੱਗ ਚੁੱਕੇ ਹਨ ਤਾਂ ਵੀ ਉਹ ਭਾਰਤ ਜਾਣ ਤੋਂ ਪਰਹੇਜ਼ ਕਰਨ ਕਿਉਂਕਿ ਭਾਰਤ ਵਿਚ ਕਰੋਨਾ ਵੱਡੇ ਪੱਧਰ ‘ਤੇ ਫੈਲ ਚੁੱਕਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇ ਕੋਈ ਅਮਰੀਕੀ ਕਿਸੇ ਕਾਰਨ ਭਾਰਤ ਜਾਂਦਾ ਹੈ ਤਾਂ ਉਹ ਮਾਸਕ ਪਾਵੇ, ਹਰੇਕ ਤੋਂ ਛੇ ਫੁੱਟ ਦੀ ਦੂਰੀ ਰੱਖੇ ਤੇ ਆਪਣੇ ਹੱਥ ਲਗਾਤਾਰ ਧੋਵੇ।-ਪੀਟੀਆਈ


Source link

Check Also

ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਕਦੇ ਵੀ ਸਮਝੌਤਾ ਨਹੀਂ ਹੋਵੇਗਾ: ਹਰਸਿਮਰਤ

ਜੋਗਿੰਦਰ ਸਿੰਘ ਮਾਨ ਮਾਨਸਾ, 3 ਮਈ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਚੌਥੀ ਵਾਰ ਪਾਰਲੀਮੈਂਟ …