Breaking News
Home / Punjabi News / ਆਕਸੀਜਨ ਦੀ ਘਾਟ ਕਾਰਨ ਮੌਤਾਂ ਬਾਰੇ ਸਭ ਕੁਝ ਯਾਦ ਰਹੇਗਾ: ਰਾਹੁਲ ਗਾਂਧੀ

ਆਕਸੀਜਨ ਦੀ ਘਾਟ ਕਾਰਨ ਮੌਤਾਂ ਬਾਰੇ ਸਭ ਕੁਝ ਯਾਦ ਰਹੇਗਾ: ਰਾਹੁਲ ਗਾਂਧੀ

ਨਵੀਂ ਦਿੱਲੀ, 22 ਜੁਲਾਈ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਇੱਕ ਵਾਰ ਫਿਰ ਕੇਂਦਰ ਸਰਕਾਰ ‘ਤੇ ਨਿਸ਼ਾਨ ਸੇਧਦਿਆਂ ਕਿਹਾ ਕਿ ‘ਸਭ ਕੁਝ ਯਾਦ ਰਹੇਗਾ।’ ਕੇਰਲਾ ਦੇ ਵਾਇਨਾਡ ਤੋਂ ਕਾਂਗਰਸੀ ਸੰਸਦ ਮੈਂਬਰ ਰਾਹੁਲ ਨੇ ਟਵੀਟ ਕੀਤਾ, ‘ਸਭ ਕੁਝ ਯਾਦ ਰਹੇਗਾ।’ ਉਨ੍ਹਾਂ ਨੇ ਟਵੀਟ ਵਿੱਚ ਆਕਸੀਜਨ ਸਿਲੰਡਰਾਂ ਦੀ ਘਾਟ ਦਾ ਜ਼ਿਕਰ ਕੀਤਾ ਅਤੇ ਨਾਲ ਹੀ ਇੱਕ ਵੀਡੀਓ ਵੀ ਅਟੈਚ ਕੀਤੀ, ਜਿਸ ਵਿੱਚ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਲੋਕ ਆਕਸੀਜਨ ਸਿਲੰਡਰਾਂ ਦੀ ਭਾਲ ਕਰਦੇ ਅਤੇ ਆਪਣੇ ਅਜ਼ੀਜ਼ਾਂ ਨੂੰ ਚੁੱਕੀ ਫਿਰਦੇ ਦਿਖਾਈ ਦੇ ਰਹੇ ਹਨ। ਇਸੇ ਦੌਰਾਨ ਅੱਜ ਕਾਂਗਰਸ ਸੰਸਦ ਰਾਜ ਸਭਾ ਮੈਂਬਰ ਕੇ.ਸੀ. ਵੇਣੂਗੋਪਾਲ ਵੱਲੋਂ ਰਾਜ ਸਿਹਤ ਮੰਤਰੀ ਭਾਰਤੀ ਪ੍ਰਵੀਨ ਪਵਾਰ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਪ੍ਰਸਤਾਵ ਪੇਸ਼ ਕੀਤਾ ਗਿਆ। ਪਵਾਰ ਵੱਲੋਂ ਦੋ ਦਿਨ ਪਹਿਲਾਂ ਰਾਜ ਸਭਾ ‘ਚ ਕਿਹਾ ਗਿਆ ਸੀ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਕਾਰਨ ਕੋਈ ਵੀ ਮੌਤ ਨਹੀਂ ਹੋਈ ਹੈ।

ਇਸੇ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ ‘ਚ ਸ਼ਾਮਲ ਹੁੰਦਿਆਂ ਕਿਸਾਨਾਂ ਵੱਲੋਂ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ‘ਤੇ ਉਨ੍ਹਾਂ ਦਾ ਸਮਰਥਨ ਕੀਤਾ। ਰਾਹੁਲ ਗਾਂਧੀ ਅਤੇ ਕਾਂਗਰਸ ਦੇ ਕਈ ਹੋਰ ਸੰਸਦ ਮੈਂਬਰਾਂ ਨੇ ਸੰਸਦੀ ਅਹਾਤੇ ‘ਚ ਮਹਾਤਮਾ ਗਾਂਧੀ ਦੇ ਬੁੱਤ ਨੇੜੇ ਪ੍ਰਦਰਸ਼ਨ ਕੀਤਾ। ਕਾਂਗਰਸ ਨੇਤਾਵਾਂ ਨੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। -ਆਈਏਐੱਨਐੱਸ


Source link

Check Also

Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ

Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ …