Home / Punjabi News / ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਪਹਿਲੀ ਮੀਟਿੰਗ ਕੀਤੀ

ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਪਹਿਲੀ ਮੀਟਿੰਗ ਕੀਤੀ

ਚੰਡੀਗੜ੍ਹ, 26 ਜੁਲਾਈ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਵਿਧਾਨ ਸਭਾ ਚੋਣਾਂ ਲਈ ਤਿਆਰੀ ਵਿੱਢ ਦਿੱਤੀ ਹੈ। ਉਨ੍ਹਾਂ ਅੱਜ ਇੱਥੇ ਕਾਂਗਰਸ ਭਵਨ ‘ਚ ਅਗਾਮੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਢਾਂਚੇ ਨੂੰ ਨਵੇਂ ਸਿਰਿਓਂ ਉਲੀਕਣ ਲਈ ਕਾਂਗਰਸ ਦੇ ਚਾਰੇ ਕਾਰਜਕਾਰੀ ਪ੍ਰਧਾਨਾਂ ਤੇ ਸੂਬੇ ਦੇ ਵੱਖ-ਵੱਖ ਸੈੱਲਾਂ ਦੇ ਪ੍ਰਤੀਨਿਧਾਂ ਨਾਲ ਵਿਚਾਰ ਵਟਾਂਦਰਾ ਕੀਤਾ। ਪ੍ਰਧਾਨ ਨੇ ਆਗੂਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਦੇਣ ਲਈ ਕਿਹਾ ਹੈ। ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ- ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜ਼ੀਆਂ, ਸੁਖਵਿੰਦਰ ਡੈਨੀ ਤੇ ਪਵਨ ਗੋਇਲ ਨੇ ਸਾਂਝੇ ਤੌਰ ‘ਤੇ ਪਾਰਟੀ ਦੇ 35 ਵਿਭਾਗਾਂ/ਸੈੱਲਾਂ ਨਾਲ ਜੁੜੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ।


Source link

Check Also

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ …