Home / Punjabi News / ਕੈਨੇਡਾ: ਮਨੁੱਖੀ ਤਸਕਰੀ ਤੇ ਜਿਨਸੀ ਸੋਸ਼ਣ ਦੇ ਦੋਸ਼ਾਂ ’ਚ ਤਿੰਨ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਕੈਨੇਡਾ: ਮਨੁੱਖੀ ਤਸਕਰੀ ਤੇ ਜਿਨਸੀ ਸੋਸ਼ਣ ਦੇ ਦੋਸ਼ਾਂ ’ਚ ਤਿੰਨ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਟੋਰਾਂਟੋ, 26 ਅਗਸਤ

ਮਨੁੱਖੀ ਤਸਕਰੀ ਦੇ ਦੋਸ਼ਾਂ ਤਹਿਤ ਕੈਨੇਡਾ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੇਸ ਵਿੱਚ ਪੀੜਤ ਦੀ ਉਮਰ 18 ਸਾਲ ਤੋਂ ਘੱਟ ਹੈ। ਅਖਬਾਰ ਦੀ ਰਿਪੋਰਟ ਅਨੁਸਾਰ ਪੁਲੀਸ ਨੇ ਬਰੈਂਪਟਨ ਸ਼ਹਿਰ ਤੋਂ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਚੌਥੇ ਦੀ ਭਾਲ ਜਾਰੀ ਹੈ, ਜੋ ਦੱਖਣੀ ਏਸ਼ੀਆ ਤੋਂ ਹੈ। ਇਹ ਮਾਮਲਾ 18 ਸਾਲ ਤੋਂ ਘੱਟ ਉਮਰ ਦੀ ਲੜਕੀ ਦੀ ਤਸਕਰੀ ਦੀ ਜਾਂਚ ਨਾਲ ਸਬੰਧਤ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ 23 ਸਾਲਾ ਅੰਮ੍ਰਿਤਪਾਲ ਸਿੰਘ ਅਤੇ 22 ਸਾਲਾ ਹਰਕੁਵਰ ਸਿੰਘ ‘ਤੇ 18 ਸਾਲ ਤੋਂ ਘੱਟ ਉਮਰ ਦੀ ਲੜਕੀ ਦੀ ਤਸਕਰੀ, 18 ਸਾਲ ਤੋਂ ਘੱਟ ਉਮਰ ਦੀ ਲੜਕੀ ਦਾ ਜਿਨਸੀ ਸੋਸ਼ਣ, ਕੈਦ ਕਰਨ ਤੇ ਕੁੱਟਮਾਰ ਕਰਨ ਦੇ ਦੋਸ਼ ਹਨ। ਖ਼ਬਰ ਮੁਤਾਬਕ 23 ਸਾਲਾ ਸੁਖਮਨਪ੍ਰੀਤ ਸਿੰਘ ‘ਤੇ ਕੈਦ ਵਿੱਚ ਰੱਖਣ ਅਤੇ ਹਮਲੇ ਕਰਨ ਦੇ ਦੋਸ਼ ਹਨ। ਲੜਕੀ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਬੀਤੇ ਦਿਨੀਂ ਪੇਸ਼ ਕੀਤਾ ਗਿਆ ਸੀ।


Source link

Check Also

Top 10 Punjabi News Headlines and Trends from 29 June 2026

ABP Sanjha Top 10, 29 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …