Home / Punjabi News / ਕਾਂਗਰਸ ਹਾਈ ਕਮਾਨ ਨੇ ਚੰਨੀ ਨੂੰ ਦਿੱਲੀ ਸੱਦਿਆ

ਕਾਂਗਰਸ ਹਾਈ ਕਮਾਨ ਨੇ ਚੰਨੀ ਨੂੰ ਦਿੱਲੀ ਸੱਦਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 23 ਸਤੰਬਰ

ਪੰਜਾਬ ਵਿੱਚ ਜਲਦ ਹੀ ਕੈਬਨਿਟ ਦਾ ਵਿਸਥਾਰ ਹੋਣਾ ਹੈ ਤੇ ਇਸ ਸਬੰਧ ਵਿੱਚ ਕਾਂਗਰਸ ਹਾਈ ਕਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਲੀ ਸੱਦਿਆ ਹੈ। ਸ੍ਰੀ ਚੰਨੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਦਿੱਲੀ ਰਵਾਨਾ ਹੋਣਗੇ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਪ੍ਰਿੰਯਕਾ ਗਾਂਧੀ ਵਾਡਰਾ ਬੀਤੀ ਸ਼ਾਮ ਚੰਡੀਗੜ੍ਹ ਹਵਾਈ ਅੱਡੇ ਤੋਂ ਦਿੱਲੀ ਰਵਾਨਾ ਹੋ ਗਏ ਸਨ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਦਿੱਲੀ ਗਏ ਹਨ। ਸ੍ਰੀ ਜਾਖੜ ਨੂੰ ਪੰਜਾਬ ਕਾਂਗਰਸ ਵਿੱਚ ਵੱਡਾ ਅਹੁਦਾ ਮਿਲ ਸਕਦਾ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਉਪ ਮੁੱਖ ਮੰਤਰੀ ਦਾ ਅਹੁਦਾ ਠੁਕਰਾ ਦਿੱਤਾ ਸੀ। ਉਹ ਅੱਜ ਕਾਂਗਰਸ ਹਾਈ ਕਮਾਨ ਦੀ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣਗੇ।


Source link

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …