Home / Punjabi News / ਲਖੀਮਪੁਰ ਖੀਰੀ ਹਿੰਸਾ: ਹਰਸਿਮਰਤ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫ਼ਦ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਿਆ

ਲਖੀਮਪੁਰ ਖੀਰੀ ਹਿੰਸਾ: ਹਰਸਿਮਰਤ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫ਼ਦ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਿਆ

ਚੰਡੀਗੜ੍ਹ, 8 ਅਕਤੂਬਰ

ਸ਼੍ਰੋਮਣੀ ਅਕਾਲੀ ਦਲ ਦੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਪਾਰਟੀ ਆਗੂਆਂ ਦੇ ਇਕ ਵਫ਼ਦ ਵੱਲੋਂ ਅੱਜ ਲਖੀਮਪੁਰ ਹਿੰਸਾ ਵਿਚ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਬੀਬੀ ਬਾਦਲ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ, ਮਨਪ੍ਰੀਤ ਸਿੰਘ ਇਆਲੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੀ ਹਾਜ਼ਰ ਸਨ।

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵੱਲੋਂ ਘਟਨਾ ਵਿਚ ਮਰਨ ਵਾਲੇ ਚਾਰੋਂ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ। ਪਾਰਟੀ ਵੱਲੋਂ ਜਾਰੀ ਇਕ ਬਿਆਨ ਅਨੁਸਾਰ ਬੀਬੀ ਬਾਦਲ ਵੱਲੋਂ ਕੇਂਦਰੀ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਦੇ ਪੁੱਤਰ ਆਸ਼ੀਸ਼ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ। ਬੀਬੀ ਬਾਦਲ ਵੱਲੋਂ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੀ ਦਿੱਤੇ ਗਏ। ਇਸ ਤੋਂ ਇਲਾਵਾ ਉਨ੍ਹਾਂ ਭਰੋਸਾ ਦਿਵਾਇਆ ਕਿ ਐੱਸਜੀਪੀਸੀ ਵੱਲੋਂ ਭਵਿੱਖ ਵਿਚ ਮ੍ਰਿਤਕ ਕਿਸਾਨਾਂ ਦੇ ਬੱਚਿਆਂ ਦੀ ਪੜ੍ਹਾਈ ਸਬੰਧੀ ਲੋੜਾਂ ਦਾ ਧਿਆਨ ਰੱਖਿਆ ਜਾਵੇਗਾ। -ਪੀਟੀਆਈ


Source link

Check Also

ਮਲੇਸ਼ੀਆ ‘ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ

Ludhiana Mehreen Kaur: ਧੀਆਂ ਕਿਸੇ ਨਾਲੋਂ ਘੱਟ ਨਹੀਂ ਹੁੰਦੀਆਂ, ਇਸ ਗੱਲ ਨੂੰ ਲੁਧਿਆਣਾ ਦੀ ਪੌਣੇ …