Home / Punjabi News / ਗੁਜਰਾਤ: ਕੈਮੀਕਲ ਫੈਕਟਰੀ ਵਿੱਚ ਧਮਾਕਾ

ਗੁਜਰਾਤ: ਕੈਮੀਕਲ ਫੈਕਟਰੀ ਵਿੱਚ ਧਮਾਕਾ

ਅਹਿਮਦਾਬਾਦ: ਗੁਜਰਾਤ ਦੇ ਭਰੂਚ ਜ਼ਿਲ੍ਹੇ ਦੀ ਇਕ ਕੈਮੀਕਲ ਫੈਕਟਰੀ ਵਿੱਚ ਧਮਾਕਾ ਹੋਣ ਨਾਲ ਛੇ ਕਾਮਿਆਂ ਦੀ ਮੌਤ ਹੋ ਗਈ। ਇਹ ਧਮਾਕਾ ਅੱਜ ਤੜਕੇ 3 ਵਜੇ ਦੇ ਕਰੀਬ ਹੋਇਆ। ਫੈਕਟਰੀ ਦਾ ਇਹ ਯੂਨਿਟ ਅਹਿਮਦਾਬਾਦ ਤੋਂ 235 ਕਿਲੋਮੀਟਰ ਦੂਰ ਦਾਹੇਜ ਸਨਅਤੀ ਖੇਤਰ ਕੋਲ ਹੈ। ਜਦੋਂ ਧਮਾਕਾ ਹੋਇਆ ਉਦੋਂ ਕਾਮੇ ਰਿਐਕਟਰ ਨੇੜੇ ਕੰਮ ਕਰ ਰਹੇ ਸਨ। ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਧਮਾਕੇ ਕਾਰਨ ਫੈਕਟਰੀ ਨੂੰ ਅੱਗ ਲੱਗ ਗਈ, ਜਿਸ ‘ਤੇ ਫਾਇਰ ਬ੍ਰਿਗੇਡ ਅਮਲੇ ਨੇ ਬੜੀ ਮੁਸ਼ੱਕਤ ਨਾਲ ਕਾਬੂ ਪਾਇਆ। ਪੁਲੀਸ ਨੇ ਮ੍ਰਿਤਕਾਂ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਤੇ ਇਸ ਹਾਦਸੇ ਵਿਚ ਕੋਈ ਹੋਰ ਜ਼ਖ਼ਮੀ ਨਹੀਂ ਹੋਇਆ। -ਪੀਟੀਆਈ


Source link

Check Also

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ‘ਚ ਆਇਆ ਤੂਫ਼ਾਨ…

Jalandhar News: ਪੰਜਾਬ ਦੀ ਰਾਜਨੀਤੀ ਵਿੱਚ ਆਮ ਆਦਮੀ ਪਾਰਟੀ (AAP ) ਨੇ ਜਲੰਧਰ ਛਾਉਣੀ ਇਲਾਕੇ …