Home / Punjabi News / ਚੈੱਕ ਬਾਊਂਸ ਮਾਮਲਿਆਂ ਲਈ ਵਿਸ਼ੇਸ਼ ਅਦਾਲਤ ਦੇ ਗਠਨ ਬਾਰੇ ਸੁਪਰੀਮ ਕੋਰਟ ਨੇ ਪੰਜ ਹਾਈ ਕੋਰਟਾਂ ਤੋਂ ਰਾਇ ਮੰਗੀ

ਚੈੱਕ ਬਾਊਂਸ ਮਾਮਲਿਆਂ ਲਈ ਵਿਸ਼ੇਸ਼ ਅਦਾਲਤ ਦੇ ਗਠਨ ਬਾਰੇ ਸੁਪਰੀਮ ਕੋਰਟ ਨੇ ਪੰਜ ਹਾਈ ਕੋਰਟਾਂ ਤੋਂ ਰਾਇ ਮੰਗੀ

ਚੈੱਕ ਬਾਊਂਸ ਮਾਮਲਿਆਂ ਲਈ ਵਿਸ਼ੇਸ਼ ਅਦਾਲਤ ਦੇ ਗਠਨ ਬਾਰੇ ਸੁਪਰੀਮ ਕੋਰਟ ਨੇ ਪੰਜ ਹਾਈ ਕੋਰਟਾਂ ਤੋਂ ਰਾਇ ਮੰਗੀ

ਨਵੀਂ ਦਿੱਲੀ, 27 ਅਪਰੈਲ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ, ਮਹਾਰਾਸ਼ਟਰ, ਗੁਜਰਾਤ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਹਾਈ ਕੋਰਟਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਚੈੱਕ ਬਾਊਂਸ ਨਾਲ ਜੁੜੇ ਮਾਮਲਿਆਂ ਦੇ ਛੇਤੀ ਨਿਬੇੜੇ ਲਈ ਵਿਸ਼ੇਸ਼ ਅਦਾਲਤਾਂ ਦੇ ਗਠਨ ਸਬੰਧੀ ਸਲਾਹ ‘ਤੇ ਦੋ ਹਫ਼ਤਿਆਂ ਅੰਦਰ ਆਪਣੇ ਸੁਝਾਅ ਦੇਣ। ਜਸਟਿਸ ਐਨ ਨਾਗੇਸ਼ਵਰ ਰਾਓ, ਜਸਟਿਸ ਬੀਆਰ ਗਵਈ ਅਤੇ ਜਸਟਿਸ ਐਮ ਰਵਿੰਦਰ ਭੱਟ ਦੀ ਬੈਂਚ ਨੇ ਪਾਇਲਟ ਯੋਜਨਾ ਤਹਿਤ ਇਕ ਜ਼ਿਲ੍ਹੇ ਵਿੱਚ ਸੇਵਾਮੁਕਤ ਜੱਜ ਦੇ ਨਾਲ ਇਕ ਅਦਾਲਤ ਦੇ ਗਠਨ ਦੀ ਸਲਾਹ ‘ਤੇ ਪੰਜ ਹਾਈ ਕੋਰਟਾਂ ਤੋਂ ਰਾਇ ਮੰਗੀ ਹੈ। ਬੈਂਚ ਨੇ ਕਿਹਾ, ”ਵਿਸ਼ੇਸ਼ ਅਦਾਲਤਾਂ ਦੇ ਗਠਨ ਸਬੰਧੀ ਮਹਾਰਾਸ਼ਟਰ, ਦਿੱਲੀ, ਗੁਜਰਾਤ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਨੂੰ ਚੁਣਿਆ ਗਿਆ ਹੇੈ ਕਿ ਉਨ੍ਹਾਂ ਹੋਰਨਾਂ ਸੂਬਿਆਂ ਦੇ ਮੁਕਾਬਲੇ ਇਨ੍ਹਾਂ ਸੂਬਿਆਂ ਵਿੱਚ ਪੈਂਡਿੰਗ ਮਾਮਲਿਆਂ ਦੀ ਗਿਣਤੀ ਵਧ ਹੈ। –ਏਜੰਸੀ


Source link

Check Also

ਮੁਹਾਲੀ: ਜ਼ਿਲ੍ਹਾ ਸੀਆਈਏ ਸਟਾਫ਼ ਵੱਲੋਂ ਨਾਜਾਇਜ਼ ਅਸਲੇ ਸਣੇ ਦੋ ਕਾਰ ਸਵਾਰ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਮੁਹਾਲੀ, 4 ਮਈ ਜ਼ਿਲ੍ਹਾ ਸੀਆਈਏ ਸਟਾਫ਼ ਵੱਲੋਂ ਦੋ ਕਾਰ ਸਵਾਰਾਂ ਨੂੰ ਨਾਜਾਇਜ਼ …