Home / Punjabi News / ਮੁਹਾਲੀ ਹਮਲੇ ’ਚ ਵਰਤਿਆ ਰਾਕਟ ਲਾਂਚਰ ਬਰਾਮਦ

ਮੁਹਾਲੀ ਹਮਲੇ ’ਚ ਵਰਤਿਆ ਰਾਕਟ ਲਾਂਚਰ ਬਰਾਮਦ

ਚੰਡੀਗੜ੍ਹ, 10 ਮਈ

ਪੰਜਾਬ ਪੁਲੀਸ ਨੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਨੂੰ ਰਾਕੇਟ ਗ੍ਰਨੇਡ ਨਾਲ ਨਿਸ਼ਾਨਾ ਬਣਾਉਣ ਲਈ ਵਰਤਿਆ ਲਾਂਚਰ ਬਰਾਮਦ ਕਰ ਲਿਆ ਹੈ। ਇੰਟੈਲੀਜੈਂਸ ਵਿੰਗ ਹੈੱਡਕੁਆਰਟਰ ਦੇ ਸੁਰੱਖਿਆ ਇੰਚਾਰਜ ਸਬ-ਇੰਸਪੈਕਟਰ ਬਲਕਾਰ ਸਿੰਘ ਦੇ ਬਿਆਨਾਂ ਉੱਤੇ ਮੁਹਾਲੀ ਦੇ ਸੋਹਾਣਾ ਥਾਣੇ ਵਿੱਚ ਆਈਪੀਸੀ, ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂੲੇਪੀਏ) ਅਤੇ ਧਮਾਕਾਖੇਜ਼ ਸਮੱਗਰੀ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੂੰ ਹਮਲੇ ਪਿੱਛੇ ਗੈਂਗਸਟਰ ਤੋਂ ਦਹਿਸ਼ਤਗਰਦ ਬਣੇ ਹਰਵਿੰਦਰ ਸਿੰਘ ਰਿੰਦਾ, ਜੋ ਇਸ ਵੇਲੇ ਪਾਕਿਸਤਾਨ ਵਿੱਚ ਹੈ, ਦੀ ਸ਼ਮੂਲੀਅਤ ਦਾ ਸ਼ੱਕ ਹੈ। ਮੁਹਾਲੀ ਵਿੱਚ ਇਹ ਧਮਾਕਾ ਅਜਿਹੇ ਮੌਕੇ ਹੋਇਆ ਹੈ ਜਦੋਂ ਕਿ ਪਿਛਲੇ ਮਹੀਨੇ 24 ਅਪਰੈਲ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਨੇੜਿਓਂ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ ਗਈ ਸੀ। -ਪੀਟੀਆਈ


Source link

Check Also

Top 10 Punjabi News Headlines and Trends from 9 June 2026

ABP Sanjha Top 10, 9 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …