Home / Punjabi News / ਮਹਾਰਾਸ਼ਟਰ ਸਰਕਾਰ ’ਤੇ 16 ਬਾਗ਼ੀ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦਾ ਦੋਸ਼

ਮਹਾਰਾਸ਼ਟਰ ਸਰਕਾਰ ’ਤੇ 16 ਬਾਗ਼ੀ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦਾ ਦੋਸ਼

ਮੁੰਬਈ, 25 ਜੂਨ

ਸ਼ਿਵ ਸੈਨਾ ਦੇ ਬਾਗੀ ਨੇਤਾ ਏਕਨਾਥ ਸ਼ਿੰਦੇ ਨੇ ਅੱਜ ਦੋਸ਼ ਲਾਇਆ ਕਿ ਮਹਾਰਾਸ਼ਟਰ ਸਰਕਾਰ ਨੇ 16 ਬਾਗੀ ਵਿਧਾਇਕਾਂ ਦੀਆਂ ਰਿਹਾਇਸ਼ਾਂ ਨੂੰ ਦਿੱਤੀ ਗਈ ਸੁਰੱਖਿਆ ਵਾਪਸ ਲੈ ਲਈ ਹੈ। ਸ਼ਿੰਦੇ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ ਅਤੇ ਅਜਿਹਾ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕੀਤਾ ਗਿਆ ਹੈ।ਸ਼ਿੰਦੇ, ਜੋ ਇਸ ਸਮੇਂ ਬਾਗ਼ੀ ਵਿਧਾਇਕਾਂ ਨਾਲ ਗੁਹਾਟੀ ਵਿੱਚ ਹਨ, ਨੇ ਮੁੱਖ ਮੰਤਰੀ ਊਧਵ ਠਾਕਰੇ ਅਤੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਨੂੰ ਪੱਤਰ ਟਵੀਟ ਕੀਤਾ, ਜਿਸ ‘ਤੇ 16 ਵਿਧਾਇਕਾਂ ਦੇ ਦਸਤਖਤ ਹਨ। ਇਸ ਪੱਤਰ ਵਿੱਚ ਵਿਧਾਇਕਾਂ ਨੇ ਕਿਹਾ ਹੈ ਕਿ ਜੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੁਝ ਹੁੰਦਾ ਹੈ ਤਾਂ ਮੁੱਖ ਮੰਤਰੀ ਠਾਕਰੇ ਅਤੇ ਸੱਤਾਧਾਰੀ ਮਹਾਂ ਵਿਕਾਸ ਅਗਾੜੀ ਗਠਜੋੜ ਦੇ ਆਗੂ ਜ਼ਿੰਮੇਵਾਰ ਹੋਣਗੇ।


Source link

Check Also

ਮੁਹਾਲੀ: ਜ਼ਿਲ੍ਹਾ ਸੀਆਈਏ ਸਟਾਫ਼ ਵੱਲੋਂ ਨਾਜਾਇਜ਼ ਅਸਲੇ ਸਣੇ ਦੋ ਕਾਰ ਸਵਾਰ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਮੁਹਾਲੀ, 4 ਮਈ ਜ਼ਿਲ੍ਹਾ ਸੀਆਈਏ ਸਟਾਫ਼ ਵੱਲੋਂ ਦੋ ਕਾਰ ਸਵਾਰਾਂ ਨੂੰ ਨਾਜਾਇਜ਼ …