Breaking News
Home / Punjabi News / ਹਰਭਜਨ ਸਿੰਘ, ਕਪਿਲ ਸਿੱਬਲ ਤੇ ਪੀ. ਚਿਦੰਬਰਮ ਸਣੇ 28 ਰਾਜ ਸਭਾ ਮੈਂਬਰਾਂ ਨੇ ਸਹੁੰ ਚੁੱਕੀ

ਹਰਭਜਨ ਸਿੰਘ, ਕਪਿਲ ਸਿੱਬਲ ਤੇ ਪੀ. ਚਿਦੰਬਰਮ ਸਣੇ 28 ਰਾਜ ਸਭਾ ਮੈਂਬਰਾਂ ਨੇ ਸਹੁੰ ਚੁੱਕੀ

ਨਵੀਂ ਦਿੱਲੀ, 18 ਜੁਲਾਈ

ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ, ਕਪਿਲ ਸਿੱਬਲ ਅਤੇ ਪ੍ਰਫੁੱਲ ਪਟੇਲ ਸਣੇ 28 ਨਵ-ਨਿਯੁਕਤ ਮੈਂਬਰਾਂ ਨੇ ਅੱਜ ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਰਾਜ ਸਭਾ ਮੈਂਬਰਾਂ ਵਜੋਂ ਹਲਫ਼ ਲਿਆ ਹੈ। ਸਵੇਰੇ ਸਦਨ ਦੀ ਕਾਰਵਾਈ ਸ਼ੁਰੂੁ ਹੁੰਦਿਆਂ ਹੀ ਰਾਜ ਸਭਾ ਦੇ ਸਪੀਕਰ ਐੱਮ. ਵੈਂਕੱਈਆ ਨਾਇਡੂ ਨੇ ਨਵ-ਨਿਯੁਕਤ ਮੈਂਬਰਾਂ ਨੂੰ ਸਹੁੰ ਚੁਕਾਈ। ਸਹੁੰ ਚੁੱਕਣ ਵਾਲਿਆਂ ਵਿੱਚ 11 ਰਾਜਾਂ ਦੇ ਮੈਂਬਰ ਅਤੇ ਇੱਕ ਮਨੋਨੀਤ ਮੈਂਬਰ ਸ਼ਾਮਲ ਸੀ। ਇਨ੍ਹਾਂ ਮੈਂਬਰਾਂ ਨੇ ਪੰਜਾਬੀ, ਹਿੰਦੀ, ਅੰਗਰੇਜ਼ੀ, ਤੇਲਗੂ, ਤਾਮਿਲ, ਉੜੀਆ ਅਤੇ ਮਰਾਠੀ ਵਿੱਚ ਸਹੁੰ ਚੁੱਕੀ। -ਏਜੰਸੀ


Source link

Check Also

Himachal ‘ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ

Himachal Monsoon : ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਸ਼ੁਰੂਆਤ ਨਾਲ ਹੀ ਭਾਰੀ ਮੀਂਹ ਨੇ ਜਨਜੀਵਨ …