Home / Punjabi News / ਉਪ ਰਾਸ਼ਟਰਪਤੀ ਦੀ ਚੋਣ ਵਿੱਚ ਹਿੱਸਾ ਨਹੀਂ ਲਏਗੀ ਟੀਐਮਸੀ: ਅਭਿਸ਼ੇਕ ਬੈਨਰਜੀ

ਉਪ ਰਾਸ਼ਟਰਪਤੀ ਦੀ ਚੋਣ ਵਿੱਚ ਹਿੱਸਾ ਨਹੀਂ ਲਏਗੀ ਟੀਐਮਸੀ: ਅਭਿਸ਼ੇਕ ਬੈਨਰਜੀ

ਕੋਲਕਾਤਾ, 21 ਜੁਲਾਈ

ਟੀਐਮਸੀ ਨੇ ਉਪਰਾਸ਼ਟਰਪਤੀ ਚੋਣ ਵਿੱਚ ਹਿੱਸਾ ਨਾ ਲੈਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਅਭਿਸ਼ੇਕ ਬੈਨਰਜੀ ਨੇ ਕਿਹਾ ਕਿ ਜਿਸ ਤਰੀਕੇ ਨਾਲ ਪਾਰਟੀ ਨਾਲ ਸਲਾਹ ਕੀਤੇ ਬਿਨਾਂ ਵਿਰੋਧੀ ਧਿਰ ਵੱਲੋਂ ਉਮੀਦਵਾਰ ਦੀ ਚੋਣ ਕੀਤੀ ਗਈ, ਉਸ ਨਾਲ ਉਹ ਸਹਿਮਤ ਨਹੀਂ ਹੈ। ਐਨਡੀਏ ਨੇ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਜਗਦੀਪ ਧਨਖੜ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਉਧਰ ਵਿਰੋਧੀ ਪਾਰਟੀਆਂ ਨੇ ਰਾਜਸਥਾਨ ਦੀ ਸਾਬਕਾ ਰਾਜਪਾਲ ਮਾਰਗਰੇਟ ਅਲਵਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਤਿ੍ਣਮੂਲ ਕਾਂਗਰਸ ਦੇ ਜਨਰਲ ਸਕੱਤਰ ਬੈਨਰਜੀ ਨੇ ਕਿਹਾ, ”ਐਨਡੀਏ ਉਮੀਦਵਾਰ ਖਾਸਕਰ ਜਗਦੀਪ ਧਨਖੜ ਨੂੰ ਸਮਰਥਨ ਦੇਣ ਦਾ ਤਾਂ ਸਵਾਲ ਹੀ ਨਹੀਂ ਉਠਦਾ। ਪਰ ਅੱਜ ਪਾਰਟੀ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਉਪ ਰਾਸ਼ਟਰਪਤੀ ਦੀ ਚੋਣ ਵਿੱਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਗਿਆ ਹੈ।”-ਏਜੰਸੀ


Source link

Check Also

ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਇਸ ਵੱਡੇ ਅਫ਼ਸਰ ਦਾ ਅਚਾਨਕ ਹੋਇਆ ਤਬਾਦਲਾ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…

Punjab News: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਹੁਣ …