Home / Punjabi News / ਲਾਰੈਂਸ ਬਿਸ਼ਨੋਈ ਮਲੋਟ ਅਦਾਲਤ ’ਚ ਪੇਸ਼: ਪੁਲੀਸ ਰਿਮਾਂਡ ’ਚ 4 ਦਿਨ ਦਾ ਵਾਧਾ

ਲਾਰੈਂਸ ਬਿਸ਼ਨੋਈ ਮਲੋਟ ਅਦਾਲਤ ’ਚ ਪੇਸ਼: ਪੁਲੀਸ ਰਿਮਾਂਡ ’ਚ 4 ਦਿਨ ਦਾ ਵਾਧਾ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 28 ਜੁਲਾਈ

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮਲੋਟ ਅਦਾਲਤ ‘ਚ ਮੁੜ ਪੇਸ਼ ਕੀਤਾ ਗਿਆ। ਇਸ ਦੌਰਾਨ ਲਾਰੈਂਸ ਦਾ ਰਿਮਾਂਡ ਲੈਣ ਲਈ ਮੋਗਾ ਪੁਲੀਸ ਪਹੁੰਚੀ ਸੀ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਰਿਮਾਂਡ ‘ਚ 4 ਦਿਨ ਹੋਰ ਵਾਧਾ ਕੀਤਾ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਨਾਮਜ਼ਦ ਲਾਰੈਂਸ ਬਿਸ਼ਨੋਈ ਦਾ 21 ਜੁਲਾਈ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਹੁਸ਼ਿਆਰਪੁਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਰਾਣਾ ਸਿੱਧੂ ਕਤਲ ਦੇ ਕੇਸ ‘ਚ ਉਸ ਦਾ ਸ੍ਰੀ ਮੁਕਤਸਰ ਸਾਹਿਬ ਦੀ ਮਲੋਟ ਪੁਲੀਸ ਨੂੰ ਟਰਾਂਜ਼ਿਟ ਰਿਮਾਂਡ ਦਿੱਤਾ ਸੀ। ਅੱਜ ਮੁੜ ਅਦਾਲਤ ਨੇ ਉਸ ਦਾ 4 ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ।


Source link

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …