Home / Punjabi News / ਵਿਸ਼ਵ ਬੈਂਕ ਵਲੋਂ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ ਨੂੰ ਮਨਜ਼ੂਰੀ

ਵਿਸ਼ਵ ਬੈਂਕ ਵਲੋਂ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ ਨੂੰ ਮਨਜ਼ੂਰੀ

ਵਾਸ਼ਿੰਗਟਨ, 20 ਸਤੰਬਰ

ਵਰਲਡ ਬੈਂਕ ਦੇ ਕਾਰਜਕਾਰੀ ਪ੍ਰਬੰਧਕੀ ਮੰਡਲ ਨੇ ਅੱਜ ਪੰਜਾਬ ਨੂੰ ਆਪਣੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਵਿੱਚ ਮਦਦ ਕਰਨ ਲਈ 150 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰੀ ਵਿੱਤੀ ਸੰਸਥਾ ਨੇ ਇਹ ਜਾਣਕਾਰੀ ਬਿਆਨ ਜਾਰੀ ਕਰਦਿਆਂ ਦਿੱਤੀ। ਵਿਸ਼ਵ ਬੈਂਕ ਦੀ ਡਾਇਰੈਕਟਰ ਅਗਸਟੇ ਤਾਨੋ ਨੇ ਕਿਹਾ ਕਿ ਵਿਸ਼ਵ ਬੈਂਕ ਵਲੋਂ ਸਮੇਂ ਸਮੇਂ ‘ਤੇ ਅਜਿਹੀ ਸਹਾਇਤਾ ਰਾਸ਼ੀ ਜਾਰੀ ਕੀਤੀ ਜਾਂਦੀ ਹੈ।

ਇਹ ਯੋਜਨਾ ਦੋ ਪੜਾਆਂ ਵਿਚ ਲਾਗੂ ਕੀਤੀ ਜਾਵੇਗੀ। ਪਹਿਲੇ ਪੜਾਅ ਹੇਠ ਸੇਵਾ ਮੁਹੱਈਆ ਕਰਵਾਉਣ ਵਿਚ ਸੁਧਾਰ ਕਰਨ ਲਈ ਨਗਰ ਨਿਗਮਾਂ ਵਿਚ ਇਹ ਯੋਜਨਾ ਲਾਗੂ ਕੀਤੀ ਜਾਵੇਗੀ। ਇਹ ਤਹਿਤ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਵੱਡੀ ਗਿਣਤੀ ਲੋਕਾਂ ਨੂੰ 24×7 ਪਾਣੀ ਦੀ ਸਪਲਾਈ ਜਾਰੀ ਰੱਖਣ ‘ਤੇ ਕੰਮ ਕੀਤਾ ਜਾਵੇਗਾ। ਵਿਸ਼ਵ ਬੈਂਕ ਅਨੁਸਾਰ ਇਹ ਕਰਜ਼ 15 ਸਾਲਾਂ ਲਈ ਦਿੱਤਾ ਗਿਆ ਹੈ ਜਿਸ ਵਿਚ 6 ਮਹੀਨਿਆਂ ਦੀ ਛੋਟ ਵੀ ਦਿੱਤੀ ਗਈ ਹੈ।


Source link

Check Also

ਬੀਆਰਓ ਨੇ 2.79 ਕਿਲੋਮੀਟਰ ਲੰਬੀ ਸੁੰਗਲ ਸੁਰੰਗ ਬਣਾਈ

ਸ੍ਰੀਨਗਰ, 14 ਮਈ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਜੰਮੂ-ਪੁਣਛ ਕੌਮੀ ਮਾਰਗ ’ਤੇ 2.79 ਕਿਲੋਮੀਟਰ …