Breaking News
Home / Punjabi News / ਸਿੱਧੂ ਮੂਸੇਵਾਲਾ ਕਤਲ: ਗਾਇਕਾ ਅਫ਼ਸਾਨਾ ਖ਼ਾਨ ਤੋਂ ਐੱਨਆਈਏ ਨੇ ਲੰਮੀ ਪੁੱਛ-ਪੜਤਾਲ ਕੀਤੀ

ਸਿੱਧੂ ਮੂਸੇਵਾਲਾ ਕਤਲ: ਗਾਇਕਾ ਅਫ਼ਸਾਨਾ ਖ਼ਾਨ ਤੋਂ ਐੱਨਆਈਏ ਨੇ ਲੰਮੀ ਪੁੱਛ-ਪੜਤਾਲ ਕੀਤੀ

ਜੋਗਿੰਦਰ ਸਿੰਘ ਮਾਨ

ਮਾਨਸਾ, 26 ਅਕਤੂਬਰ

ਪ੍ਰਸਿੱਧ ਗਾਇਕਾ ਅਫਸਾਨਾ ਖ਼ਾਨ ਤੋਂ ਕੌਮੀ ਜਾਂਚ ਏਜੰਸੀ ਨੇ ਪੰਜ ਘੰਟੇ ਦੇ ਕਰੀਬ ਪੁੱਛ-ਪੜਤਾਲ ਕੀਤੀ ਗਈ ਹੈ। ਇਸ ਤੋਂ ਪਹਿਲਾਂ ਉਸ ਨੂੰ ਸੰਮਨ ਭੇਜ ਕੇ ਬੁਲਾਏ ਜਾਣ ਦੀ ਸੂਚਨਾ ਮਿਲੀ ਹੈ।

ਸਿੱਧੂ ਮੂਸੇਵਾਲਾ ਦਾ ਕਤਲ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗਸਟਰ ਗਰੋਹ ਵਲੋਂ ਕੀਤਾ ਗਿਆ ਹੈ ਅਤੇ ਪੰਜਾਬੀ ਗਾਇਕ ਦੇ ਬੰਬੀਹਾ ਗੈਂਗ ਨਾਲ ਸਬੰਧ ਹੋਣ ਦੇ ਦੋਸ਼ ਲਾਏ ਹਨ। ਕੇਂਦਰੀ ਏਜੰਸੀ ਵਲੋਂ ਅਫ਼ਸਾਨਾ ਤੋਂ ਇਹੋ ਮਾਮਲੇ ਬਾਰੇ ਹੀ ਪੁੱਛ ਪੜਤਾਲ ਕੀਤੀ ਗਈ ਦੱਸੀ ਜਾਂਦੀ ਹੈ, ਕਿਉਂਕਿ ਉਹ ਮਰਹੂਮ ਸਿੱਧੂ ਮੂਸੇਵਾਲਾ zwnj;ਦੇ ਮੂੰਹ ਬੋਲੀ ਭੈਣ ਸੀ। ਉਂਝ ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਗਾਇਕਾ ਮੂਸੇ ਵਾਲੇ ਦੇ ਪਰਿਵਾਰ ਨੂੰ ਇਨਸਾਫ ਨਾ ਮਿਲਣ ਲਈ ਪਹਿਲਾਂ ਹੀ ਸਰਕਾਰੀ ਪ੍ਰਬੰਧਾਂ ਤੋਂ ਔਖੀ ਹੈ ਅਤੇ ਉਹ ਕਈ ਵਾਰ ਮੂਸੇ ਵਾਲੇ ਦੇ ਪਰਿਵਾਰ ਨੂੰ ਘਰ ਆ ਕੇ ਮਿਲੀ ਹੈ।


Source link

Check Also

Himachal ‘ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ

Himachal Monsoon : ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਸ਼ੁਰੂਆਤ ਨਾਲ ਹੀ ਭਾਰੀ ਮੀਂਹ ਨੇ ਜਨਜੀਵਨ …