Home / Punjabi News / ਲੰਡਨ: ਸਮਰਾਟ ਚਾਰਲਸ ਤੀਜੇ ਦੀ ਤਸਵੀਰ ਵਾਲੇ ਬੈਂਕ ਨੋਟਾਂ ਦੇ ਡਿਜ਼ਾਈਨ ਜਨਤਕ ਕੀਤੇ

ਲੰਡਨ: ਸਮਰਾਟ ਚਾਰਲਸ ਤੀਜੇ ਦੀ ਤਸਵੀਰ ਵਾਲੇ ਬੈਂਕ ਨੋਟਾਂ ਦੇ ਡਿਜ਼ਾਈਨ ਜਨਤਕ ਕੀਤੇ

ਲੰਡਨ, 20 ਦਸੰਬਰ

ਬੈਂਕ ਆਫ ਇੰਗਲੈਂਡ ਨੇ ਅੱਜ ਬਰਤਾਨੀਆ ਦੇ ਸਮਰਾਟ ਚਾਰਲਸ ਤੀਜੇ ਦੀ ਤਸਵੀਰ ਵਾਲੇ ਬੈਂਕ ਨੋਟਾਂ ਦੇ ਪਹਿਲੇ ਸੈੱਟ ਦੇ ਡਿਜ਼ਾਈਨ ਜਨਤਕ ਕੀਤੇ ਹਨ। ਸਮਰਾਟ ਚਾਰਲਸ (74)ਤੀਜੇ ਦੀ ਤਸਵੀਰ 5, 10, 20 ਅਤੇ 50 ਦੇ ਸਾਰੇ ਚਾਰ ਪੋਲੀਮਰ (ਪਲਾਸਟਿਕ) ਬੈਂਕ ਨੋਟਾਂ ਦੇ ਮੌਜੂਦਾ ਡਿਜ਼ਾਈਨ ‘ਤੇ ਦਿਖਾਈ ਦੇਵੇਗੀ। ਬੈਂਕ ਨੋਟਾਂ ਦੇ ਮੌਜੂਦਾ ਡਿਜ਼ਾਇਨ ਵਿੱਚ ਕੋਈ ਹੋਰ ਬਦਲਾਅ ਨਹੀਂ ਹੋਵੇਗਾ, ਜਿਸ ਵਿੱਚ ਉਸ ਦੀ ਮਰਹੂਮ ਮਾਂ ਮਹਾਰਾਣੀ ਐਲਿਜ਼ਾਬੈਥ ਦੋਇਮ ਦੀ ਤਸਵੀਰ ਹੈ। ਸਮਰਾਟ ਚਾਰਲਸ ਤੀਜੇ ਦੀ ਤਸਵੀਰ ਵਾਲੇ ਨਵੇਂ ਨੋਟ 2024 ਦੇ ਅੱਧ ਤੱਕ ਲੋਕਾਂ ਦੇ ਹੱਥਾਂ ਵਿੱਚ ਹੋਣ ਦੀ ਉਮੀਦ ਹੈ ਅਤੇ ਮਹਾਰਾਣੀ ਦੀ ਤਸਵੀਰ ਵਾਲੇ ਮੌਜੂਦਾ ਨੋਟ ਵੀ ਚਲਦੇ ਰਹਿਣਗੇ।


Source link

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …