Home / Punjabi News / ਸ਼ਿਮਲਾ ਦੇ ਰੋਹੜੂ’ ਵਿਚਲੇ ਘਰ ਨੂੰ ਅੱਗ ਲੱਗਣ ਕਾਰਨ ਨਾਬਾਲਗ ਲੜਕੇ ਦੀ ਮੌਤ ਤੇ 7 ਝੁਲਸੇ

ਸ਼ਿਮਲਾ ਦੇ ਰੋਹੜੂ’ ਵਿਚਲੇ ਘਰ ਨੂੰ ਅੱਗ ਲੱਗਣ ਕਾਰਨ ਨਾਬਾਲਗ ਲੜਕੇ ਦੀ ਮੌਤ ਤੇ 7 ਝੁਲਸੇ

ਸ਼ਿਮਲਾ, 15 ਫਰਵਰੀ

ਇਸ ਜ਼ਿਲ੍ਹੇ ਦੇ ਰੋਹੜੂ ਉਪਮੰਡਲ ਵਿੱਚ ਦੋ ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ ਨਾਬਾਲਗ ਲੜਕੇ ਦੀ ਮੌਤ ਹੋ ਗਈ ਅਤੇ ਸੱਤ ਵਿਅਕਤੀ ਝੁਲਸ ਗਏ। ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਪਿੰਡ ਟੋਡਸਾ ਵਿੱਚ ਸੋਹਨ ਲਾਲ ਦੇ ਦੋ ਮੰਜ਼ਿਲਾ ਮਕਾਨ ਵਿੱਚ ਅੱਗ ਲੱਗ ਗਈ। ਹਸਪਤਾਲ ਲਿਜਾਂਦੇ ਸਮੇਂ ਲੜਕੇ ਦੀ ਮੌਤ ਹੋ ਗਈ। ਸ਼ੁਰੂਆਤੀ ਜਾਂਚ ਦੇ ਮੁਤਾਬਕ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਵੱਖਰੀ ਘਟਨਾ ਵਿੱਚ ਕੁਮਾਰਸੈਨ ਸਬ-ਡਿਵੀਜ਼ਨ ਵਿੱਚ ਲੱਕੜ ਦੇ ਡਿਪੂ ਵਾਲੀ ਬਹੁ-ਮੰਜ਼ਿਲਾ ਇਮਾਰਤ ਅੱਜ ਤੜਕੇ ਅੱਗ ਵਿੱਚ ਸੜ ਗਈ। ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ…

Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …