Home / Punjabi News / ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਮਾਮਲਾ 5 ਮੈਂਬਰੀ ਸੰਵਿਧਾਨਕ ਬੈਂਚ ਨੂੰ ਸੌਂਪਿਆ

ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਮਾਮਲਾ 5 ਮੈਂਬਰੀ ਸੰਵਿਧਾਨਕ ਬੈਂਚ ਨੂੰ ਸੌਂਪਿਆ

ਨਵੀਂ ਦਿੱਲੀ, 13 ਮਾਰਚ

ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸਮਲਿੰਗੀ ਵਿਆਹ ਨਾਲ ਸਬੰਧਤ ਮੁੱਦਾ ਬਹੁਤ ਮਹੱਤਵਪੂਰਨ ਹੈ ਅਤੇ ਪੰਜ ਜੱਜਾਂ ਦੇ ਬੈਂਚ ਵੱਲੋਂ ਇਸ ‘ਤੇ ਵਿਚਾਰ ਕਰਨ ਦੀ ਲੋੜ ਹੈ ਤੇ ਪੰਜ ਜੱਜਾਂ ਦੇ ਬੈਂਚ ਸਾਹਮਣੇ ਸੁਣਵਾਈ ਦਾ ਸਿੱਧਾ ਪ੍ਰਸਾਰਨ ਕੀਤਾ ਜਾਵੇਗਾ। ਮਾਮਲੇ ਦੀ ਅਗਲੀ ਸੁਣਵਾਈ 18 ਅਪਰੈਲ ਨੂੰ ਹੋਵੇਗੀ।


Source link

Check Also

ਮੁਹਾਲੀ: ਜ਼ਿਲ੍ਹਾ ਸੀਆਈਏ ਸਟਾਫ਼ ਵੱਲੋਂ ਨਾਜਾਇਜ਼ ਅਸਲੇ ਸਣੇ ਦੋ ਕਾਰ ਸਵਾਰ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਮੁਹਾਲੀ, 4 ਮਈ ਜ਼ਿਲ੍ਹਾ ਸੀਆਈਏ ਸਟਾਫ਼ ਵੱਲੋਂ ਦੋ ਕਾਰ ਸਵਾਰਾਂ ਨੂੰ ਨਾਜਾਇਜ਼ …