Home / Punjabi News / ਪੰਜਾਬ ਦੇ ਕਿਸਾਨਾਂ ਨੇ ਜੰਤਰ ਮੰਤਰ ’ਤੇ ਆਪਣੀਆਂ ਮੰਗਾਂ ਲਈ ਧਰਨਾ ਦਿੱਤਾ

ਪੰਜਾਬ ਦੇ ਕਿਸਾਨਾਂ ਨੇ ਜੰਤਰ ਮੰਤਰ ’ਤੇ ਆਪਣੀਆਂ ਮੰਗਾਂ ਲਈ ਧਰਨਾ ਦਿੱਤਾ

ਨਵੀਂ ਦਿੱਲੀ, 13 ਮਾਰਚ

ਪੰਜਾਬ ਦੇ ਸੈਂਕੜੇ ਕਿਸਾਨਾਂ ਨੇ ਅੱਜ ਇਥੇ ਜੰਤਰ-ਮੰਤਰ ‘ਤੇ ਇਕੱਠੇ ਹੋ ਕੇ ਕੇਂਦਰ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਪਾਣੀ ਦੀ ਬਰਾਬਰ ਵੰਡ ਅਤੇ ਘੱਟੋ-ਘੱਟ ਸਮਰਥਨ ਮੁੱਲ ਸਕੀਮ ਨੂੰ ਲਾਗੂ ਕਰਨ ਸਮੇਤ ਆਪਣੀਆਂ ਮੰਗਾਂ ਲਈ ਦਬਾਅ ਪਾਇਆ। ਪੰਜਾਬ ਦੀਆਂ ਪੰਜ ਕਿਸਾਨ ਯੂਨੀਅਨਾਂ ਨੇ ਭਾਰੀ ਪੁਲੀਸ ਪਹਿਰੇ ਹੇਠ ਧਰਨਾ ਦਿੱਤਾ। ਕਿਸਾਨਾਂ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਬੋਧਤ ਮੰਗਪੱਤਰ ਵੀ ਸਬੰਧਤ ਅਧਿਕਾਰੀਆਂ ਨੂੰ ਸੌਂਪਿਆ। ਆਪਣੇ ਮੰਗ ਪੱਤਰ ਵਿੱਚ ਕਿਸਾਨਾਂ ਨੇ ਸ੍ਰੀ ਮੋਦੀ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀਆਂ ਖੇਤੀਬਾੜੀ ਲਈ ਪਾਣੀ ਦੀ ਸਹੀ ਵੰਡ ਨੂੰ ਯਕੀਨੀ ਬਣਾਉਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਸਕੀਮ ਨੂੰ ਲਾਗੂ ਕਰਨ


Source link

Check Also

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ‘ਚ ਆਇਆ ਤੂਫ਼ਾਨ…

Jalandhar News: ਪੰਜਾਬ ਦੀ ਰਾਜਨੀਤੀ ਵਿੱਚ ਆਮ ਆਦਮੀ ਪਾਰਟੀ (AAP ) ਨੇ ਜਲੰਧਰ ਛਾਉਣੀ ਇਲਾਕੇ …