Home / Punjabi News / ਚੀਨੀ ਘੁਸਪੈਠ ਸਬੰਧੀ ਭਾਰਤ ਨੂੰ ਖ਼ੁਫ਼ੀਆ ਜਾਣਕਾਰੀ ਦੇਣ ਬਾਰੇ ਖ਼ਬਰ ਦੀ ਪੁਸ਼ਟੀ ਨਹੀਂ ਕਰ ਸਕਦੇ: ਅਮਰੀਕਾ

ਚੀਨੀ ਘੁਸਪੈਠ ਸਬੰਧੀ ਭਾਰਤ ਨੂੰ ਖ਼ੁਫ਼ੀਆ ਜਾਣਕਾਰੀ ਦੇਣ ਬਾਰੇ ਖ਼ਬਰ ਦੀ ਪੁਸ਼ਟੀ ਨਹੀਂ ਕਰ ਸਕਦੇ: ਅਮਰੀਕਾ

ਵਾਸ਼ਿੰਗਟਨ, 21 ਮਾਰਚ

ਵ੍ਹਾਈਟ ਹਾਊਸ ਨੇ ਉਸ ਰਿਪੋਰਟ ਦੀ ਪੁਸ਼ਟੀ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅਮਰੀਕਾ ਨੇ ਪਿਛਲੇ ਸਾਲ ਭਾਰਤੀ ਫੌਜ ਨੂੰ ਮਹੱਤਵਪੂਰਨ ਖੁਫੀਆ ਜਾਣਕਾਰੀ ਮੁਹੱਈਆ ਕਰਵਾਈ ਸੀ, ਜਿਸ ਨਾਲ ਉਸ ਨੂੰ ਚੀਨੀ ਘੁਸਪੈਠ ਨੂੰ ਸਫਲਤਾਪੂਰਵਕ ਨਜਿੱਠਣ ਵਿੱਚ ਮਦਦ ਮਿਲੀ। ਵ੍ਹਾਈਟ ਹਾਊਸ ‘ਚ ਰਣਨੀਤਕ ਸੰਚਾਰ ਲਈ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਕੋਆਰਡੀਨੇਟਰ ਜੌਹਨ ਕਿਰਬੀ ਨੇ ਇਸ ਖ਼ਬਰ ਬਾਰੇ ਪੁੱਛੇ ਜਾਣ ‘ਤੇ ਇੱਥੇ ਰੋਜ਼ਾਨਾ ਪੱਤਰਕਾਰ ਸੰਮੇਲਨ ‘ਚ ਕਿਹਾ, ”ਨਹੀਂ, ਮੈਂ ਇਸ ਦੀ ਪੁਸ਼ਟੀ ਨਹੀਂ ਕਰ ਸਕਦਾ।”


Source link

Check Also

ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ…

Punjab Club Dancer Murder: ਪੰਚਕੂਲਾ ਦੇ ਸੈਕਟਰ-20 ਵਿੱਚ ਹੋਈ ਪੰਜਾਬ ਦੀ ਕਲੱਬ ਡਾਂਸਰ ਦਾ ਕਤਲ …