Home / Punjabi News / ਬਾਦਲ ਦਾ ਹਾਲ ਜਾਨਣ ਲਈ ਫੋਰਟਿਸ ਪੁੱਜੇ ਸੁਖਬੀਰ ਤੇ ਹਰਸਿਮਰਤ

ਬਾਦਲ ਦਾ ਹਾਲ ਜਾਨਣ ਲਈ ਫੋਰਟਿਸ ਪੁੱਜੇ ਸੁਖਬੀਰ ਤੇ ਹਰਸਿਮਰਤ

ਪੱਤਰ ਪ੍ਰੇਰਕ

ਐਸ.ਏ.ਐਸ. ਨਗਰ (ਮੁਹਾਲੀ), 23 ਅਪਰੈਲ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਵਿੱਚ ਹੌਲੀ ਹੌਲੀ ਸੁਧਾਰ ਆ ਰਿਹਾ ਹੈ। ਪਿਛਲੇ ਦਿਨੀਂ ਉਨ੍ਹਾਂ ਦੀ ਤਬੀਅਤ ਅਚਾਨਕ ਖ਼ਰਾਬ ਹੋਣ ਸਾਬਕਾ ਮੁੱਖ ਮੰਤਰੀ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਸੀ, ਜਿੱਥੇ ਇਲਾਜ ਤੋਂ ਬਾਅਦ ਹੁਣ ਉਨ੍ਹਾਂ ਦੀ ਤਬੀਅਤ ਪਹਿਲਾਂ ਨਾਲੋਂ ਠੀਕ ਦੱਸੀ ਜਾ ਰਹੀ ਹੈ। ਹਾਲਾਂਕਿ ਬੀਤੇ ਕੱਲ੍ਹ ਵੱਡੇ ਬਾਦਲ ਨੂੰ ਆਈਸੀਯੂ ‘ਚੋਂ ਦੁਬਾਰਾ ਪ੍ਰਾਈਵੇਟ ਵਾਰਡ ਵਿੱਚ ਸ਼ਿਫ਼ਟ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਸੀ ਪਰ ਹਾਲੇ ਵੀ ਸਾਬਕਾ ਮੁੱਖ ਮੰਤਰੀ ਆਈਸੀਯੂ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਆਪਣੇ ਸਿਆਸੀ ਰੁਝੇਵਿਆਂ ਨੂੰ ਛੱਡ ਕੇ ਅੱਜ ਫੋਰਟਿਸ ਹਸਪਤਾਲ ਪਹੁੰਚੇ ਅਤੇ ਕਾਫ਼ੀ ਸਮਾਂ ਵੱਡੇ ਬਾਦਲ ਕੋਲ ਰਹੇ। ਉਨ੍ਹਾਂ ਨੇ ਡਾਕਟਰਾਂ ਨਾਲ ਗੱਲ ਕਰਕੇ ਬਾਦਲ ਦੀ ਸਿਹਤ ਅਤੇ ਇਲਾਜ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਹਨ। ਵੱਡੇ ਬਾਦਲ ਦਾ ਇਲਾਜ ਕਰ ਰਹੇ ਡਾਕਟਰਾਂ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ ਅਤੇ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ। ਦੇਰ ਸ਼ਾਮ ਸਾਬਕਾ ਮੰਤਰੀ ਤੇ ਸ੍ਰੀ ਬਾਦਲ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਵੀ ਉਨ੍ਹਾਂ ਦਾ ਹਾਲ ਚਾਲ ਪੁੱਛਿਆ।


Source link

Check Also

ਪੁਲਾੜ ’ਚ ਹਥਿਆਰਾਂ ਦੀ ਤਾਇਨਾਤੀ ਬਾਰੇ ਰੂਸ ਦਾ ਮਤਾ ਯੂਐੱਨ ਸਲਾਮਤੀ ਕੌਂਸਲ ਵੱਲੋਂ ਰੱਦ

  ਸੰਯੁਕਤ ਰਾਸ਼ਟਰ, 21 ਮਈ ਸੰਯੁਕਤ ਰਾਸ਼ਟਰ ਦੀ ਸਲਾਮਤੀ ਕੌਂਸਲ ਨੇ ਪੁਲਾੜ ਵਿਚ ਹਥਿਆਰ ਭੇਜਣ …